*ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਅਚਨਚੇਤ ਨਿਰੀਖੱਣ ਦੌਰਾਨ ਮਿਡ-ਡੇਅ ਮੀਲ ਦੀ ਕੀਤੀ ਚੈਕਿੰਗ*

0
37

ਮਾਨਸਾ, 28 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹਾ ਮਾਨਸਾ ਦਾ ਅਚਨਚੇਤ ਦੌਰਾ ਰਕਕੇ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਹਾਈ ਸਕੂਲ ਭੁਪਾਲ, ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੁਪਾਲ, ਆਂਗਣਵਾੜੀ ਸੈਟਰ ਭੁਪਾਲ ਅਤੇ ਭੁਪਾਲ ਕਲਾਂ ਤੋਂ ਇਲਾਵਾ ਰਾਸ਼ਨ ਡਿਪੂ ਭੁਪਾਲ ਖੁਰਦ ਦਾ ਦੌਰਾ ਕੀਤਾ।  
ਇਸ ਮੌਕੇ ਉਨ੍ਹਾਂ ਵੱਲੋਂ ਸਰਕਾਰੀ ਸਕੂਲਾ ਵਿਖੇ ਚੱਲ ਰਹੀ ਮਿਡ-ਡੇ-ਮੀਲ ਸਕੀਮ ਅਤੇ ਅਨਾਜ ਭੰਡਾਰਨ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜੋ ਕਮੀਆਂ ਪਾਈਆਂ ਗਈਆਂ, ਉਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਨ੍ਹਾਂ ਕਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਮਿਡ-ਡੇਅ-ਮੀਲ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਅਨਾਜ ਨੂੰ ਧੁੱਪ ਲਗਵਾਕੇ ਵਧੀਆ ਤਰੀਕੇ ਨਾਲ ਸਟੋਰ ਕਰਕੇ ਰੱਖਿਆ ਜਾਵੇ।
ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਜ਼ਰੂਰਤ ਮੁਤਾਬਿਕ ਹੀ ਖਾਣਾ ਤਿਆਰ ਕੀਤਾ ਜਾਵੇ, ਤਾਂ ਜੋ ਖਾਣੇ ਦੀ ਬਰਬਾਦੀ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਸਾਫ਼-ਸੁਥਰਾ ਖਾਣਾ ਖਵਾਉਣਾ ਸਾਡਾ ਸਭ ਦਾ ਮੁੱਢਲਾ ਫਰਜ਼ ਹੋਣਾ ਚਾਹੀਦਾ ਹੈ। ਇਸ ਉਪਰੰਤ ਉਨ੍ਹਾਂ ਆਂਗਣਵਾੜੀ ਸੈਟਰ ਭੁਪਾਲ ਅਤੇ ਭੁਪਾਲ ਕਲਾਂ ਦਾ ਦੌਰਾ ਕੀਤਾ ਗਿਆ। ਆਂਗਣਵਾੜੀ  ਸੈਂਟਰ ਵਿਖੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਦਿੱਤੇ ਜਾ ਰਹੇ ਸਮਾਨ ਦੀ ਚੈਕਿੰਗ ਕੀਤੀ ਗਈ। ਜਿਸ ਵਿੱਚ ਕੋਈ ਖਾਮੀ ਨਹੀਂ ਪਾਈ ਗਈ। ਉਨ੍ਹਾਂ ਸੈਟਰਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਹਦਾਇਤਾਂ ਦਿੱਤੀਆਂ।
ਇਸ ਉਪਰੰਤ ਸ਼੍ਰੀ ਧਾਲੀਵਾਲ ਵੱਲੋਂ ਰਾਸ਼ਨ ਡਿਪੂਆ ਦੀ ਚੈਕਿੰਗ ਕੀਤੀ ਗਈ। ਰਾਸ਼ਨ ਡਿਪੂ ਪਿੰਡ ਭੁਪਾਲ ਖੁਰਦ ਵਿਖੇ ਲਾਭਪਾਤਰੀਆ ਨੂੰ ਦਿੱਤੀ ਜਾਣ ਵਾਲੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਇਸ ਡਿਪੂ ’ਤੇ ਕਣਕ ਦੀ ਵੰਡ ਦਾ ਕੰਮ ਮੁਕੰਮਲ ਹੋ ਚੁੱਕਾ ਸੀ। ਮੈਂਬਰ ਸਾਹਿਬਾਨ ਵਲੋਂ ਡਿਪੂ ਹੋਲਡਰ ਦੁਆਰਾ ਕੀਤੀ ਗਈ ਕਣਕ ਦੀ ਵੰਡ ਦੇ ਸਬੰਧੀ ਤਸੱਲੀ ਪ੍ਰਗਟ ਕੀਤੀ ਗਈ। ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission0gmail.com ਦੀ ਜਾਣਕਾਰੀ ਵੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਵੀ ਦਰਜ ਕਰਵਾ ਸਕਦੇ ਹਨ।

NO COMMENTS