ਮਾਨਸਾ 13 ਅਕਤੂਬਰ’ (ਸਾਰਾ ਯਹਾਂ/ਮੁੱਖ ਸੰਪਾਦਕ ):
ਸਥਾਨਕ ਸ਼ਹਿਰ ਵਿਖੇ ਸ੍ਰੀ ਰਾਮ ਨਾਟਕ ਕਲੱਬ ਅਤੇ ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਦੀ ਸਟੇਜ ’ਤੋਂ ਰਾਮ ਲੀਲਾ ਦਾ ਮੰਚਨ ਬੀਤੀ ਰਾਤ ਸ਼ੁਰੂ ਹੋ ਗਿਆ ਹੈ। ਰਾਮ ਨਾਟਕ ਕਲੱਬ ਦੀ ਸਟੇਜ ’ਤੇ ਸ਼ੁਰੂਆਤ ਸਮਾਜ ਸੇਵੀ ਸੁਰਿੰਦਰ ਪੱਪੀ ਦਾਨੇਵਾਲੀਆ ਨੇ ਜੋਤੀ ਪ੍ਰਚੰਡ ਕਰਕੇ ਕੀਤੀ। ਇਸੇ ਦੌਰਾਨ ਕਲੱਬ ਦੇ ਕਲਾਕਾਰਾਂ ਵੱਲੋਂ ਸਰਬਣ ਨਾਈਟ ਬਾਖੂਬੀ ਪੇਸ਼ ਕੀਤੀ ਗਈ, ਜਿਸ ਵਿਚ ਸਰਬਣ ਵੱਲੋਂ ਮਾਤਾ-ਪਿਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਿਆਂ ਆਪਣੇ ਮਾਤਾ-ਪਿਤਾ ਨੂੰ ਬਹਿੰਗੀ ਦੁਆਰਾ ਵੱਖ-ਵੱਖ ਸਥਾਨਾਂ ਦੀ ਯਾਤਰਾ ਕਰਵਾਉਣਾ ਦਿਖਾਇਆ ਗਿਆ, ਜਿਸ ਦੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ।
ਇਸ ਦੌਰਾਨ ਸਰਬਣ ਵੱਲੋਂ ਗਾਇਆ ਗੀਤ ‘ਮੈਂ ਤੋਂ ਮਾਤ-ਪਿਤਾ ਕੀ ਸੇਵਾ ਮੇਂ ਜੀਵਨ ਅਪਣਾ ਕੁਰਬਾਨ ਕਰੂ’ ਗਾ ਕੇ ਦਰਸ਼ਕਾਂ ਨੂੰ ਭਾਵੁਕ ਕੀਤਾ। ਇਸ ਦੌਰਾਨ ਕਲੱਬ ਦੇ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਗਲਾ,ਉਪ ਪ੍ਧਾਨ ਸੁਰਿੰਦਰ ਲਾਲੀ, ਸਕੱਤਰ ਵਿਜੈ ਧੀਰ, ਨਵੀ ਜਿੰਦਲ, ਕਲੱਬ ਦੇ ਡਾਇਰੈਕਟਰ ਜਗਦੀਸ਼ ਜੋਗਾ ਤੇ ਦੀਵਾਨ ਭਾਰਤੀ ਨੇ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਲਾਕਾਰ ਰੋਹਿਤ ਭਾਰਤੀ, ਅਮਰ ਪੀਪੀ, ਸੁਭਾਸ਼ ਕਾਕੜਾ, ਜਨਕ ਰਾਜ, ਦੀਪਕ ਕੁਮਾਰ,ਤਰਸੇਮ ਬਿੱਟੂ, ਆਦਿ ਨੇ ਆਪਣੀ-ਆਪਣੀ ਭੂਮਿਕਾ ਬਾਖੂਬੀ ਨਿਭਾਈ।