*ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸਨ ਪੰਜਾਬ ਜ਼ਿਲ੍ਹਾ ਮਾਨਸਾ ਦੀ ਹੋਈ ਅਹਿਮ ਮੀਟਿੰਗਸਿਹਤ ਮੰਤਰੀ ਨੂੰ ਟ੍ਰੇਨਿੰਗ ਜਲਦੀ ਸ਼ੁਰੂ ਕਰਵਾਉਣ ਦੀ ਅਪੀਲ*

0
94

ਮਾਨਸਾ 3 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ)ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ 295 ਜ਼ਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਸੂਬਾ ਸਹਾਇਕ ਵਿੱਤ ਸਕੱਤਰ ਤਾਰਾ ਚੰਦ ਭਾਵਾ ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ, ਸਕੱਤਰ ਸਿਮਰਜੀਤ ਸਿੰਘ ਗਾਗੋਵਾਲ, ਕੈਸ਼ੀਅਰ ਅਮਰੀਕ ਸਿੰਘ ਮਾਖਾ, ਸਹਾਇਕ ਸਕੱਤਰ ਹਰਬੰਸ ਸਿੰਘ ਦਿਆਲਪੁਰਾ ਸਹਾਇਕ ਕੈਸ਼ੀਅਰ ਅਸ਼ੋਕ ਕੁਮਾਰ ਗਾਮੀਵਾਲਾ ਅਤੇ ਬਲਾਕ ਆਗੂਆਂ ਨੇ ਗਰਮਜੋਸ਼ੀ ਨਾਲ ਕੀਤੀ ਸ਼ਮੂਲੀਅਤ ਅਤੇ ਹਾਜ਼ਰੀਨ ਦਾ ਸਵਾਗਤ ਕਰਨ ਉਪਰੰਤ ਜਥੇਬੰਦਕ ਪਰਿਵਾਰਾਂ ਵਿੱਚੋਂ ਵਿਛੜਿਆਂ ਅਤੇ ਜੀਵਨ ਸਿੰਘ ਵਾਲਾ ਬੱਸ ਐਕਸੀਡੈਂਟ ਵਿੱਚ ਹੋਈਆਂ ਦਰਦਨਾਕ ਮੌਤਾਂ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ । ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਜ਼ਿਲ੍ਹਾ ਪ੍ਰਧਾਨ ਸੱਤ ਪਾਲ ਰਿਸ਼ੀ ਅਤੇ ਸ਼ਾਮਲ ਆਗੂਆਂ ਵੱਲੋਂ ਮੌਜੂਦਾ ਹਾਲਤਾਂ ਅਤੇ ਸੂਬਾ ਕਮੇਟੀ ਦੀ ਮਾਨਯੋਗ ਸਿਹਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ ਜਿਸ ਵਿੱਚ ਮਾਨਯੋਗ ਡਾਇਰੈਕਟਰ ਸਿਹਤ ਵਿਭਾਗ, ਸਿਹਤ ਸਕੱਤਰ , ਡਾਇਰੈਕਟਰ ਆਯੁਰਵੈਦਾ ਅਤੇ ਸਿਹਤ ਵਿਭਾਗ ਦੇ ਆਹਲਾ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਈ ਅਣਰਜਿਸਟਰਡ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਟ੍ਰੇਨਿੰਗ ਦੇਣ ਲਈ ਹੋਈ ਗੱਲਬਾਤ ਦੀ ਵਿਸਤਾਰ ਪੂਰਵਕ ਜਾਣਕਾਰੀ ਅਤੇ ਯੂਪੀ ਧਰਨੇ ਵਿੱਚ ਕੀਤੀ ਸ਼ਮੂਲੀਅਤ ਅਤੇ ਜਥੇਬੰਦਕ ਢਾਂਚੇ ਅਤੇ ਭਰਾਤਰੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨ ਸੰਘਰਸ਼ ਦੌਰਾਨ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ । ਮੀਟਿੰਗ ਵਿੱਚ ਬਲਾਕ ਝੁਨੀਰ ਦੇ ਪ੍ਰਧਾਨ ਅੰਗਰੇਜ਼ ਸਿੰਘ ਸਾਹਨੇਵਾਲੀ, ਬਰੇਟਾ ਦੇ ਪ੍ਰੇਮ ਸਿੰਘ ਕਿਸ਼ਨਗੜ੍ਹ, ਬੋਹਾ ਦੇ ਸੁਖਪਾਲ ਸਿੰਘ ਹਾਕਮਵਾਲਾ, ਬੁਢਲਾਡਾ ਦੇ ਗੁਰਜੀਤ ਸਿੰਘ ਬਰੇ, ਜੋਗਾ ਦੇ ਗੁਰਬਿੰਦਰ ਸਿੰਘ ਜੋਗਾ, ਭੀਖੀ ਦੇ ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਸਰਦੂਲਗੜ੍ਹ ਦੇ ਦੀਪਕ ਬਜਾਜ ਅਤੇ ਮਾਨਸਾ ਦੇ ਸੀਨੀਅਰ ਆਗੂ ਸੁਧੀਰ ਚਿਲਾਣਾ, ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਸੁਰੇਸ਼ ਬੱਤਰਾ ਆਦਿ ਦੇ ਨਾਲ ਰਵਿੰਦਰ ਸਿੰਘ ਕਾਲੂ ,ਜਸਬੀਰ ਸਿੰਘ ਮਾਨ ਝੰਡੂਕੇ, ਬੂਟਾ ਸਿੰਘ ਸਸਪਾਲੀ, ਨਾਇਬ ਸਿੰਘ ਆਹਮਦਪੁਰ, ਹਰਬੰਸ ਸਿੰਘ ਭੀਮੜਾ, ਕੇਵਲ ਸਿੰਘ ਬੋਹਾ, ਮਨਜੀਤ ਸਿੰਘ ਚਹਿਲ ਅਤਲਾ, ਸੁਖਪਾਲ ਸਿੰਘ ਜੋਗਾ ਆਦਿ ਆਗੂਆਂ ਨੇ ਸਿਹਤ ਮੰਤਰੀ ਪੰਜਾਬ ਤੋਂ ਸੂਬਾ ਕਮੇਟੀ ਨਾਲ ਹੋਈ ਪੈਨਲ ਮੀਟਿੰਗ ਵਿੱਚ ਅਣਰਜਿਸਟਰਡ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਦਿੱਤੀ ਜਾਣ ਵਾਲੀ ਟ੍ਰੇਨਿੰਗ ਸਬੰਧੀ ਲਏ ਫੈਸਲੇ ਨੂੰ ਜਲਦੀ ਲਾਗੂ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here