*ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਵੱਲੋਂ ਨਸ਼ੇ ਦੇ ਸੌਦਾਗਰਾਂ ਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ*

0
65

ਮਾਨਸਾ, 22 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਰਜਿ. ਜ਼ਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਤੇਜ਼ਾ ਸਿੰਘ ਸੁਤੰਤਰ ਭਵਨ ਮਾਨਸਾ ਵਿਖੇ ਜ਼ਿਲ੍ਹਾ ਪ੍ਰਧਾਨ  ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਜ਼ਿਲ੍ਹਾ ਕਮੇਟੀ ਅਤੇ ਬਲਾਕ ਆਗੂਆਂ ਨੇ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਵਿਸ਼ੇਸ਼ ਤੌਰ ਤੇ ਪਹੁੰਚੇ। ਸ਼ਾਮਲ ਆਗੂਆਂ ਨੇ ਮੌਜੂਦਾ ਹਾਲਤਾਂ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਹੜਾਂ ਨਾਲ ਹੋਏ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੇ ਚਿੰਤਾ ਜ਼ਾਹਰ ਕਰਦਿਆਂ ਦੱਸਿਆ ਕਿ ਸਾਡੀ ਜਥੇਬੰਦੀ ਵੱਲੋਂ ਜਦ ਕਦੇ ਵੀ ਕੁਦਰਤੀ ਆਫ਼ਤਾਂ ਪੰਜਾਬ ਵਿੱਚ ਆਈਆਂ ਹਨ ਤਾਂ ਹਮੇਸ਼ਾ ਸਾਡੀ ਜਥੇਬੰਦੀ ਦੇ ਨਾਅਰੇ ਮਾਨਵ ਸੇਵਾ ਪਰਮੋ ਧਰਮ ਤਹਿਤ ਮੋਹਰੀ ਰੋਲ ਅਦਾ ਕੀਤਾ ਹੈ ਇਸ ਸਮੇਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਕਾਰਜ਼ ਵਿੱਚ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ ਰਹੀ ਹੈ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ। ਇਸ ਕਾਰਜ਼ ਵਿੱਚ ਲੱਗੀਆਂ ਸਮੂਹ ਜਥੇਬੰਦੀਆਂ, ਸਮਾਜਸੇਵੀ , ਧਾਰਮਿਕ ਸੰਸਥਾਵਾਂ ਅਤੇ ਵੱਡੀ ਗਿਣਤੀ ਵਿੱਚ ਮੈਡੀਕਲ ਪੈ੍ਕਟੀਸ਼ਨਰਾਂ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਦਿਲੀ ਧੰਨਵਾਦ ਕੀਤਾ । ਨਸ਼ਿਆਂ ਸਬੰਧੀ ਚੱਲ ਰਹੀ ਮੁਹਿੰਮ ਦਾ ਜ਼ੋਰਦਾਰ ਸਮਰਥਨ ਕਰਦਿਆਂ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਅਤੇ ਸਮੂਹ ਸਾਥੀਆਂ ਨੂੰ ਪ੍ਰੇਰਿਤ ਕਰਦਿਆਂ ਨਸ਼ੇ ਦਾ ਸੇਵਨ ਕਰਨ ਵਾਲਿਆਂ ਨੂੰ ਨਫ਼ਰਤ ਨਹੀਂ ਸਗੋਂ ਮਰੀਜ਼ਾਂ ਵਾਲ਼ਾ ਵਿਵਹਾਰ ਕਰਕੇ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦੇ ਕੇ ਨਸ਼ੇ ਛੱਡਣ ਲਈ ਪ੍ਰੇਰਿਆ ਜਾਵੇ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇੰਨਾਂ ਲਈ ਇਲਾਜ ਅਤੇ ਰੁਜ਼ਗਾਰ ਦੇ ਪ੍ਰਬੰਧ ਵੀ ਕੀਤੇ ਜਾਣ ਤਾਂ ਜ਼ੋ ਉਹ ਕਿਸੇ ਹੀਣ ਭਾਵਨਾ ਦਾ ਸ਼ਿਕਾਰ ਨਾ ਹੋਣ। ਇਸ ਸਮੇਂ ਜ਼ਿਲ੍ਹਾ ਸਕੱਤਰ ਸਿਮਰਜੀਤ ਗਾਗੋਵਾਲ, ਸੀਨੀਅਰ ਵਾਈਸ ਪ੍ਰਧਾਨ ਗੁਰਜੀਤ ਸਿੰਘ ਬਰ੍ਹੇ, ਕੈਸ਼ੀਅਰ ਅਮਰੀਕ ਸਿੰਘ ਮਾਖਾ, ਸਹਾਇਕ ਸਕੱਤਰ ਹਰਬੰਸ ਸਿੰਘ, ਸਲਾਹਕਾਰ ਹਰਚੰਦ ਸਿੰਘ, ਬਲਾਕ ਬਰੇਟਾ ਦੇ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ, ਝੁਨੀਰ ਦੇ ਅੰਗਰੇਜ਼ ਸਿੰਘ, ਜੋਗਾ ਦੇ ਗੁਰਬਿੰਦਰ ਸਿੰਘ, ਮਾਨਸਾ ਦੇ ਪ੍ਰੇਮ ਗਰਗ , ਭੀਖੀ ਦੇ ਸਤਵੰਤ ਸਿੰਘ, ਬੁਢਲਾਡਾ ਦੇ ਸੀਨੀਅਰ ਵਾਈਸ ਪ੍ਰਧਾਨ ਨਾਇਬ ਸਿੰਘ, ਬੋਹਾ  ਦੇ ਕੈਸ਼ੀਅਰ ਕੁਲਵੰਤ ਸਿੰਘ ਅੱਕਾਂਵਾਲੀ , ਪਾਲ ਸਿੰਘ ,ਗੁਰਪ੍ਰੀਤ ਸਿੰਘ, ਬਿੰਟੂ ਸ਼ਰਮਾ, ਰਾਜ ਸਿੰਘ ਝੰਡੂਕੇ, ਸੁਖਵਿੰਦਰ ਸਿੰਘ ੳਲਕ ਆਦਿ ਆਗੂਆਂ ਨੇ ਵਿਚਾਰ ਵਟਾਂਦਰਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਨਸ਼ਿਆਂ ਦੇ ਸਮੱਗਲਰਾਂ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।

LEAVE A REPLY

Please enter your comment!
Please enter your name here