*ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸ਼ਨ ਕਿਸਾਨ ਸੰਘਰਸ਼ ਦੌਰਾਨ ਨੌਜਵਾਨ ਸੁਭਕਰਨ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ*

0
13

23 ਫ਼ਰਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਜ਼ਿਲ੍ਹਾ ਮਾਨਸਾ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਖਾਤਰ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਦੀ ਹਮਾਇਤ ਕਰਦੀ ਹੈ ਅਤੇ ਦਿੱਲੀ ਕੂਚ ਮੌਕੇ ਉਹਨਾਂ ਨੂੰ ਰੋਕਣ ਲਈ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਉੱਪਰ ਹਰਿਆਣੇ ਦੀ ਖੱਟਰ ਸਰਕਾਰ ਦੀ ਪੁਲਸ ਤੇ ਅਰਧ ਫੌਜੀ ਬਲਾਂ ਵੱਲੋਂ ਢਾਹੇ ਗਏ ਅੰਨ੍ਹੇ ਜਬਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਫੱਟੜ ਹੋਏ ਸੈਂਕੜੇ ਕਿਸਾਨਾਂ ,ਉਨਾਂ ਦੇ ਦਰਜਨਾਂ ਟਰੈਕਟਰਾਂ ਟਰਾਲੀਆਂ ਦੀ ਭੰਨ ਤੋੜ ਦੀ ਸਖ਼ਤ ਨਖੇਧੀ ਕਰਦੇ ਹੋਏ ਖਿਨੌਰੀ ਬਾਡਰ ‘ਤੇ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਨਾਲ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦੀ ਹੈ ਅਤੇ ਉਸਦੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਿਲ ਹੁੰਦੀ ਹੋਈ ਸੁਭਕਰਨ ਦੀ ਮੌਤ ਦੇ ਜ਼ਿੰਮੇਵਾਰ ਪੁਲਿਸ ਅਫਸਰਾਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ। ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਜਿਲਾ ਮਾਨਸਾ ਦੇ ਪ੍ਰਧਾਨ ਸੱਤ ਪਾਲ ਰਿਸ਼ੀ , ਸੂਬਾ ਕਮੇਟੀ ਮੈਂਬਰ ਤਾਰਾ ਚੰਦ ਭਾਵਾ , ਜ਼ਿਲਾ ਚੇਅਰਮੈਨ ਰਘਵੀਰ ਚੰਦ ਸ਼ਰਮਾ , ਸਕੱਤਰ ਸਿਮਰਜੀਤ ਸਿੰਘ ਗਾਗੋਵਾਲ , ਵਿੱਤ ਸਕੱਤਰ ਅਮਰੀਕ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਕਿਸਾਨਾਂ ਉਪਰ ਹੋਏ ਹਮਲੇ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਅਦਾ ਕੀਤਾ ਜਾਵੇ ਅਤੇ ਰਹਿੰਦੀਆਂ ਮੰਗਾਂ ਮੰਨੀਆਂ ਜਾਣ । ਐਸੋਸ਼ੀਏਸ਼ਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਦੀ ਹੈ ।

NO COMMENTS