*ਮੈਡੀਕਲ ਪੈ੍ਕਟੀਸ਼ਨਰਾਂ ਵੱਲੋਂ ਪੰਜਾਬ ਅੰਦਰ ” ਸਾਡਾ ਰੁਜ਼ਗਾਰ – ਸਾਡਾ ਅਧਿਕਾਰ ” ਦੇ ਬੈਨਰ ਹੇਠ ਮਨਾਇਆ ਜਾਵੇਗਾ ਮਜ਼ਦੂਰ ਦਿਵਸ*

0
13

ਮਾਨਸਾ 22,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਰਜਿ 295 ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਅੰਦਰ ਚੱਲ ਰਹੀਆਂ ਸਰਗਰਮੀਆਂ ਅਤੇ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਕਾਰਜਕਾਰੀ ਸਕੱਤਰ ਗੁਰਮੇਲ ਸਿੰਘ ਮਾਛੀਕੇ , ਕੈਸੀਅਰ ਐਚ ਐਸ ਰਾਣੂ, ਸਰਪ੍ਰਸਤ ਸੁਰਜੀਤ ਸਿੰਘ ਅਤੇ ਚੇਅਰਮੈਨ ਦਿਲਦਾਰ ਸਿੰਘ ਚਾਹਲ ਨੇ ਕਿਹਾ ਕਿ ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਵੱਲੋਂ ਇੱਕ ਮਈ ਨੂੰ ਮਜ਼ਦੂਰ ਦਿਵਸ ” ਸਾਡਾ ਰੁਜ਼ਗਾਰ , ਸਾਡਾ ਅਧਿਕਾਰ ” ਦੇ ਬੈਨਰ ਹੇਠ ਪੂਰੇ ਪੰਜਾਬ ਵਿੱਚ ਆਪਣੇ ਤੌਰ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਪੂਰਾ ਮਈ ਮਹੀਨੇ ਮਜ਼ਦੂਰ ਦਿਵਸ ਦੇ ਸ਼ਹੀਦਾਂ ਦੇ ਨਾਮ ਸਮਰਪਿਤ ਹੋਵੇਗਾ । ਦੇਸ ਅੰਦਰ ਵੱਖ ਵੱਖ ਸਮੇਂ ਦੀਆਂ ਸਰਕਾਰਾਂ ਵੱਲੋਂ ਪਥਲਿਕ ਅਦਾਰਿਆਂ ਦਾ ਨਿੱਜੀਕਰਨ ਕਰਕੇ ਪੱਕੇ ਰੁਜ਼ਗਾਰ ਦੇ ਬੂਹੇ ਬੰਦ ਕੀਤੇ ਜਾ ਰਹੇ ਹਨ ਕਿਰਤ ਕਾਨੂੰਨਾਂ ਦਾ ਭੋਗ ਪਾਇਆ ਜਾ ਰਿਹਾ ਹੈ ਅੱਜ ਦੇ ਸਮੇਂ ਆਪਣੇ ਆਪਣੇ ਰੁਜਗਾਰ ਨੂੰ ਬਹਾਲ ਰੱਖਣ ਲਈ ਜਥੇਬੰਦ ਹੋ ਕੇ ਸਾਂਝੇ ਸੰਘਰਸ਼ਾਂ ਤੋਂ ਬਿਨਾਂ ਕੋਈ ਚਾਰਾ ਨਹੀਂ ਰਹਿ ਗਿਆ ਹੈ ਇਸ ਲਈ ਸਮੁੱਚੇ ਮਿਹਨਤਕਸ ਲੋਕਾਂ ਨੂੰ ਸਾਮਰਾਜ ਪੱਖੀ ਨੀਤੀਆਂ ਦੇ ਖਿਲਾਫ ਵੱਡੇ ਅਤੇ ਸਾਂਝੇ ਸੰਘਰਸ਼ਾਂ ਦੀ ਅਹਿਮ ਜ਼ਰੂਰਤ ਹੈ ਇਹ ਹੀ ਮਈ ਦਿਵਸ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ । ਆਗੂਆਂ ਨੇ ਕਿਹਾ ਕਿ ਮੈਡੀਕਲ ਪੈ੍ਕਟੀਸ਼ਨਰਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਸਮੁੱਚੇ ਪੰਜਾਬ ਅੰਦਰ ਹਲਕਾ ਵਿਧਾਇਕਾਂ ਰਾਹੀਂ ਮਾਨਯੋਗ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਜ਼ਿਲ੍ਹਿਆਂ ਹਲਕਿਆਂ ਵਿੱਚ ਮੰਗ ਪੱਤਰ ਦਿੱਤੇ ਗਏ ਹਨ ਅਤੇ ਰਹਿੰਦੇ ਹਲਕਿਆਂ ਅੰਦਰ ਜਲਦੀ ਮੰਗ ਪੱਤਰ ਦਿੱਤੇ ਜਾਣਗੇ। ਆਮ ਆਦਮੀ ਪਾਰਟੀ ਨੇ ਲੰਮੇ ਸਮੇਂ ਤੋਂ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਰੀਬ ਬਸਤੀਆਂ ਅੰਦਰ ਲੋਕਾਂ ਨੂੰ ਸਸਤੀਆਂ , ਸੌਖੀਆਂ ਅਤੇ 24 ਘੰਟੇ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਡੀਕਲ ਪੈ੍ਕਟੀਸ਼ਨਰਾਂ ਦਾ ਮਸਲਾ ਕਾਨੂੰਨੀ ਹੀ ਨਹੀਂ ਸਗੋਂ ਸਮਾਜਿਕ ਮਸਲਾ ਹੈ । ਇਸ ਦੀ ਉਦਾਹਰਣ ਪਿਛਲੇ ਸਮੇਂ ਕੋਰੋਨਾ ਕਾਲ ਹੈ ਜਦੋਂ ਵੱਖ ਵੱਖ ਪ੍ਰਾਈਵੇਟ ਅਦਾਰਿਆਂ ਅਤੇ ਹਸਪਤਾਲਾਂ ਨੇ ਲੋਕਾਂ ਲਈ ਅਪਣੇ ਬੂਹੇ ਭੇੜ ਲਏ ਸਨ ਅਤੇ ਸਰਕਾਰੀ ਅਦਾਰਿਆਂ ਵਿੱਚ ਵੀ ਸਟਾਫ ਅਤੇ ਲੋੜੀਂਦੇ ਸਾਜ਼ੋ ਸਾਮਾਨ ਦੀ ਰੜਕਵੀਂ ਘਾਟ ਦੇ ਬਾਵਜੂਦ ਮੈਡੀਕਲ ਪੈ੍ਕਟੀਸ਼ਨਰਾਂ ਨੇ ਆਪਣੀ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਬਿਪਤਾ ਵਿੱਚ ਫਸੇ ਲੋਕਾਂ ਦੀ ਇਸ ਅਤਿ ਦੁੱਖਦਾਈ ਘੜੀ ਵਿੱਚ ਭਾਈਵਾਲ ਬਣੇ ਅਤੇ ਫਰੰਟ ਲਾਇਨ ਤੇ ਕੰਮ ਕਰਦੇ ਹੋਏ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਕੇ ਕੇ ਲੋਕਾਂ ਨੂੰ ਕੋਰੋਨਾ ਬਾਰੇ ਜਾਣਕਾਰੀ ਦਿੱਤੀ ਸਾਵਧਾਨੀਆਂ ਅਤੇ ਇਲਾਜ ਬਾਰੇ ਸਿਖਿਅਤ ਕਰਕੇ ਦਹਿਸ਼ਤ ਦੇ ਛਾਏ ਵਿੱਚੋਂ ਕੱਢਣ ਲਈ ਅਹਿਮ ਰੋਲ ਨਿਭਾਇਆ ਇਸ ਲਈ ਇੰਨਾਂ ਨੂੰ ਕੋਈ ਪਾਰਟ ਟਾਇਮ ਸਿੱਖਿਆ ਦੇ ਕੇ ਕੰਮ ਕਰਨ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ । ਇਸ ਸਮੇਂ ਸੂਬਾ ਕਮੇਟੀ ਮੈਂਬਰ ਚਮਕੌਰ ਸਿੰਘ ਲੁਧਿਆਣਾ ਅਤੇ ਧਰਮ ਪਾਲ ਔੜ ਨੇ ਪੰਜਾਬ ਦੇ ਸਮੂਹ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਸਾਫ ਸੁਥਰੀ ਪਰੈਕਟਿਸ ਕਰਨ ਅਤੇ ਜਥੇਬੰਦੀ ਦੀ ਬੇਹਤਰੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ।ਇਸ ਸਮੇਂ ਐਡਵੋਕੇਟ ਦਲਜੀਤ ਸਿੰਘ ਨੇ ਵੀ ਹਾਜ਼ਰੀ ਲਗਵਾਈ ।

NO COMMENTS