ਮੈਡੀਕਲ ਪ੍ਰੇਕਟੀਸ਼ਨਰ ਐਸ਼ੋਸ਼ੀਏਸ਼ਨ ਵੱਲੋਂ ਕਿਸਾਨ ਵਿਰੋਧੀ ਕਾਨੂੰਨ ਦੇ ਖਿਲਾਫ ਬੰਦ ਦੇ ਸੱਦੇ ਦੀ ਹਮਾਇਤ

0
41

ਬੁਢਲਾਡਾ 03,ਫਰਵਰੀ (ਸਾਰਾ ਯਹਾ /ਅਮਨ ਮਹਿਤਾ)ਤਿੰਨ ਕਿਸਾਨ ਵਿਰੋਧੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ 6 ਫਰਵਰੀ ਦੇ ਬੰਦ ਦੇ ਸੱਦੇ ਨੂੰ ਲੈ ਕੇ ਮੈਡੀਕਲ ਪ੍ਰੇਕਟੀਸ਼ਨਰ ਐਸ਼ੋਸ਼ੀਏਸ਼ਨ ਵੱਲੋਂ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਤੇ ਪ੍ਰਧਾਨ ਜ਼ਸਵੀਰ ਸਿੰਘ, ਗਮਦੂਰ ਸਿੰਘ ਨੇ ਦੱਸਿਆ ਕਿ ਐਸ਼ੋਸ਼ੀਏਸ਼ਨ 6 ਫਰਵਰੀ ਦੇ ਬੰਦ ਦੇ ਸੱਦੇ ਤੇ ਆਪਣੇ ਕਲੀਨਿਕ ਬੰਦ ਰੱਖਣਗੇ ਅਤੇ ਐਮਰਜੈਸੀ ਸੇਵਾਵਾ ਬਹਾਲ ਰਹਿਣਗੀਆ। ਉਨ੍ਹਾਂ ਕਿਹਾ ਕਿ ਜੱਥੇਬੰਦੀ ਵੱਲੋਂ ਪਹਿਲਾ ਹੀਹ ਕਿਸਾਨੀ ਸੰਘਰਸ਼ ਦੋਰਾਨ ਮੁਫਤ ਮੈਡੀਕਲ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੰਦ ਨੂੰ ਲੈ ਕੇ ਐਸ਼ੋਸ਼ੀਏਸ਼ਨ ਵੱਲੋ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਗੁਰਲਾਲ ਸਿੰਘ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਕਰਨੈਲ ਸਿੰਘ, ਮਨਮੰਦਰ ਸਿੰਘ, ਪਵਨ ਕੁਮਾਰ, ਗਿਆਨ ਚੰਦ ਮਦਾਨ, ਤਰਸੇਮ ਸਿੰਘ ਆਦਿ ਹਾਜ਼ਰ ਸਨ। 

NO COMMENTS