*ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ (ਰਜਿ:295) ਜ਼ਿਲ੍ਹਾ ਮਾਨਸਾ ਦੀ ਹੋਈ ਚੋਣ…*

0
36

ਮਾਨਸਾ  11 ਜੁਲਾਈ (ਸਾਰਾ ਯਹਾਂ/ ਬੀਰਬਲ ਧਾਲੀਵਾਲ )  :   ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਇਕ ਜ਼ਰੂਰੀ ਮੀਟਿੰਗ  ਡਾ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਬੁਢਲਾਡਾ ਦੇ ਇੰਡੀਆ ਸਵੀਟਸ ਹਾਲ ਵਿਖੇ ਹੋਈ। ਜਿਸ ਵਿੱਚ ਵਿਸੇਸ਼ ਤੌਰ ਤੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ,ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾ ਮੀਡੀਆ ਇੰਚਾਰਜ ਡਾ ਮਿੱਠੂ ਮੁਹੰਮਦ ਮਹਿਲਕਲਾਂ ( ਬਰਨਾਲਾ ),ਸੂਬਾ ਆਰਗੇਨਾਈਜ਼ਰ ਸੈਕਟਰੀ ਡਾ ਦੀਦਾਰ ਸਿੰਘ ਮੁਕਤਸਰ, ਸੂਬਾ ਤਾਲਮੇਲ ਤਾਲਮੇਲ ਕਮੇਟੀ ਮੈਂਬਰ ਡਾ ਜਗਦੇਵ ਸਿੰਘ ਚਹਿਲ (ਫ਼ਰੀਦਕੋਟ) ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਜਥੇਬੰਦੀ ਦੀਆਂ  ਪ੍ਰਾਪਤੀਆਂ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਜਥੇਬੰਦੀ ਆਪਣੇ ਡਾਕਟਰ ਸਾਥੀਆਂ ਦੀ ਕਲੀਨਿਕਾਂ ਦੀ ਰਾਖੀ ਲਈ ਵਚਨਬੱਧ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ਨਾਲ ਹੁਣ ਤਕ ਦੀ ਹੋਈ ਗੱਲਬਾਤ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਮੁੱਖ ਮੰਤਰੀ ਸ੍.ਭਗਵੰਤ ਸਿੰਘ ਮਾਨ ਨਾਲ ਜਲਦੀ ਹੀ ਮੀਟਿੰਗ ਕਰ ਰਹੇ  ਹਾਂ, ਜਿਸ ਵਿਚ 1962 ਤੋਂ ਬੰਦ ਪਈ ਰਜਿਸਟ੍ਰੇਸ਼ਨ ਨੂੰ  ਬਾਹਰਲੇ ਸੂਬਿਆਂ ਦੀ ਤਰ੍ਹਾਂ ਖੋਲ੍ਹਣ ਦੀ ਮੰਗ ਕੀਤੀ ਜਾਵੇਗੀ । ਡਾ ਦੀਦਾਰ ਸਿੰਘ ਮੁਕਤਸਰ ਨੇ ਕਿਹਾ ਕਿ 1996 ਤੋਂ ਲੈ ਕੇ ਹੁਣ ਤੱਕ ਜਥੇਬੰਦੀ ਨੇ ਹਰ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕੀਤਾ ਹੈ। ਡਾ ਜਗਦੇਵ ਸਿੰਘ ਚਹਿਲ ਬਰਗਾੜੀ (ਫ਼ਰੀਦਕੋਟ) ਨੇ ਕਿਹਾ ਕਿ ਜਥੇਬੰਦੀ ਵਿੱਚ ਅਹਿਮ ਰੋਲ ਨਿਭਾਉਣ ਵਾਲੇ ਡਾਕਟਰ ਸਾਹਿਬਾਨਾਂ ਨੂੰ ਵਿਸੇਸ਼ ਤੌਰ ਤੇ ਸਨਮਾਨਤ ਕੀਤਾ ਜਾਵੇਗਾ।ਸੂਬਾ ਪ੍ਰੈੱਸ ਮੀਡੀਆ ਇੰਚਾਰਜ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਬਰਨਾਲਾ ਨੇ ਕਿਹਾ ਕਿ ਸਾਡੀ ਲੜਾਈ ਕਿਸੇ ਖ਼ਾਸ ਵਿਅਕਤੀ ਨਾਲ ਨਹੀਂ , ਸਗੋਂ ਸਾਡੀ ਲੜਾਈ ਸਰਕਾਰਾਂ ਨਾਲ ਹੈ। ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਾਨੂੰ ਸੂਬਾਈ ਪੱਧਰ ਤੇ ਮਜ਼ਬੂਤ ਹੋਣ ਦੀ ਜ਼ਰੂਰਤ ਹੈ।

ਇਸ ਸਮੇਂ ਸਰਬਸੰਮਤੀ ਨਾਲ ਜ਼ਿਲ੍ਹਾ ਮਾਨਸਾ ਦੀ ਚੋਣ ਕੀਤੀ ਗਈ ਜਿਸ ਵਿੱਚ  ਜ਼ਿਲ੍ਹਾ ਪ੍ਰਧਾਨ ਡਾ ਗੁਰਲਾਲ ਸਿੰਘ,ਜ਼ਿਲ੍ਹਾ ਜਰਨਲ ਸਕੱਤਰ ਤਾਰਾ ਸਿੰਘ,ਜ਼ਿਲ੍ਹਾ ਕੈਸ਼ੀਅਰ ਰਿੰਕੂ  ਸਿੰਘ,  ਪ੍ਰੈਸ ਸਕੱਤਰ ਜਗਸੀਰ ਸਿੰਘ ਗੁਰਨੇ,ਸਲਾਹਕਾਰ ਗੁਰਦਿਆਲ ਸਿੰਘ, ਸੂਬਾ ਕਮੇਟੀ ਮੈਂਬਰਡਾ ਜਸਬੀਰ ਸਿੰਘ ਗੜੱਦੀ    ਆਦਿ ਨੂੰ ਸਰਬਸੰਮਤੀ ਨਾਲ ਚੁਣਿਆ  ਗਿਆ ।ਚੁਣੀ ਗਈ ਕਮੇਟੀ ਨੇ ਕਿਹਾ ਕਿ ਬਾਕੀ ਬਲਾਕਾਂ ਦੀ ਚੋਣ ਕਰ ਕੇ ਇਸ ਜ਼ਿਲ੍ਹਾ ਕਮੇਟੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਇਸ ਸਮੇਂ ਡਾ ਅਮ੍ਰਿਤਪਾਲ ਅੰਬੀ, ਡਾ ਬਲਜੀਤ ਸਿੰਘ, ਡਾ ਹਰਦੀਪ ਸਿੰਘ ਬਰ੍ਹੇ , ਡਾ ਪਰਗਟ  ਸਿੰਘ ਕਣਕਵਾਲ, ਡਾ ਗੁਰਦਿਆਲ ਸਿੰਘ ,ਡਾ ਤੇਜਾ ਸਿੰਘ,ਡਾ ਹਰਜਿੰਦਰ ਸਿੰਘ, ਡਾ ਗਗਨਦੀਪ ਸਿੰਘ ,ਡਾ ਕਰਮਜੀਤ ਸਿੰਘ, ਡਾ ਪਰਮਵੀਰ ਸਿੰਘ, ਡਾ  ਅਮਨਦੀਪ ਸ਼ਰਮਾ, ਡਾ ਪਾਲ ਦਾਸ , ਡਾ ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ   ਵੱਡੀ ਗਿਣਤੀ ਵਿਚ ਮੈਡੀਕਲ ਪ੍ਰੈਕਟੀਸ਼ਨਰ ਹਾਜ਼ਰ ਸਨ ।

NO COMMENTS