*ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੋਹਾ ਦੀ ਮਾਸਿਕ ਇਕੱਤਰਤਾ*

0
25

ਬੋਹਾ 17ਅਪ੍ਰੈਲ ( ਸਾਰਾ ਯਹਾਂ /ਦਰਸ਼ਨ ਹਾਕਮਵਾਲਾ )-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੋਹਾ ਦੀ ਮਾਸਿਕ ਇਕੱਤਰਤਾ ਬਲਾਕ ਪ੍ਰਧਾਨ ਸੁਖਪਾਲ  ਸਿੰਘ ਹਾਕਮਵਾਲਾ ਦੀ ਅਗਵਾਈ ਹੇਠ ਸਥਾਨਕ ਦੀਪ  ਸਵੀਟ ਹਾਊਸ ਵਿਖੇ ਹੋਈ  । ਇਸ ਮੌਕੇ ਖੇਤਰ ਦੇ ਤਿੰਨ ਦਰਜਨ ਦੇ ਕਰੀਬ ਪਿੰਡਾਂ ਵਿੱਚ ਪ੍ਰੈਕਟਿਸ ਕਰਨ ਵਾਲੇ ਜਥੇਬੰਦੀ ਦੇ ਮੈਂਬਰ ਸ਼ਾਮਲ ਹੋਏ  ।ਇਸ ਮੌਕੇ ਜਥੇ ਦੀਆਂ ਜਥੇਬੰਦੀ ਦੀਆਂ ਬੀਤੀਆਂ ਅਤੇ ਅਗਾਊਂ  ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।ਇਸ ਮੌਕੇ ਬੋਲਦਿਆਂ ਬਲਾਕ ਪਾਲ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਸਰਕਾਰ ਵਿੱਚ ਆਉਂਦੇ ਹਨ  ਤਾਂ ਜਥੇਬੰਦੀ ਦਾ ਮਸਲਾ  ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ ।ਪਰ ਦੁੱਖ ਦੀ ਗੱਲ ਇਹ ਹੈ ਕਿ ਕਾਂਗਰਸ ਸਰਕਾਰ ਦੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੰਗ ਪੱਤਰ ਸਬੰਧੀ ਕੋਈ ਵੀ ਗੰਭੀਰਤਾ ਨਹੀਂ ਦਿਖਾਈ ਗਈ  । ਉਨ੍ਹਾਂ ਆਖਿਆ ਕਿ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਰਜਿਸਟਰਡ ਕਰ ਕੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਮਾਨਤਾ ਦੇਣੀ ਚਾਹੀਦੀ ਹੈ  ।ਬਲਾਕ ਪ੍ਰਧਾਨ ਨੇ ਆਖਿਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਥੇਬੰਦੀ ਦੇ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਪਿੰਡਾਂ ਵਿਚ ਲੋਕਾਂ ਨੂੰ ਸਸਤੀਆਂ ਅਤੇ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ ਕਿਉਂਕਿ ਪੰਜਾਬ ਵਿੱਚ ਸਰਕਾਰੀ ਸਿਹਤ   ਸਹੂਲਤਾਂ ਨਾਮਾਤਰ ਨਾ ਮਾਤਰ ਹਨ ਜਿਸ ਕਾਰਨ ਵੱਡੀ ਗਿਣਤੀ ਵਿੱਚ ਪਿੰਡਾਂ ਅਤੇ  ਦੂਰ ਦਰਾਡੇ ਢਾਣੀਆਂ ਦੇ ਲੋਕ ਇਨ੍ਹਾਂ ਮੈਡੀਕਲ ਪ੍ਰੈਕਟੀਸ਼ਨਰਾਂ ਉੱਪਰ ਹੀ ਨਿਰਭਰ ਕਰਦੇ ਹਨ  ।ਇਸ ਮੌਕੇ ਸਮੂਹ ਜਥੇਬੰਦੀ ਦੇ ਮੈਂਬਰਾਂ ਨੇ ਇਕ ਵਾਰ ਫਿਰ ਤੋਂ ਸਰਕਾਰ ਨੂੰ ਆਖਿਆ ਕਿ ਉਹ ਆਪਣਾ ਕੀਤਾ ਵਾਅਦਾ ਪੂਰਾ ਕਰੇ ਨਹੀਂ ਤਾਂ ਉਨ੍ਹਾਂ ਨੂੰ ਤਿੱਖੇ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰਨਾ ਪਵੇਗਾ  ।ਇਸ ਮੌਕੇ ਬਲਾਕ ਸਕੱਤਰ ਸਤਨਾਮ ਗੁਰੂ, ਖਜ਼ਾਨਚੀ ਕੁਲਵੰਤ ਸਿੰਘ ਅੱਕਾਂਵਾਲੀ ,ਪ੍ਰੈੱਸ ਸਕੱਤਰ ਗੁਰਦਰਸ਼ਨ ਸਿੰਘ, ਸੁਭਾਸ਼ ਝਲਬੂਟੀ ਗੁਰਜੰਟ ਸਿੰਘ  ਦਲੇਲਵਾਲਾ,  ਸੁਖਵੰਤ ਭੁੱਲਰ, ਰਮਨ ਸੈਦੇਵਾਲਾ ,ਕਮਲਦੀਪ ਬੋਹਾ , ਛਿੰਦਰਪਾਲ ਸਿੰਘ ,ਜਸਪਾਲ ਮਘਾਣੀਆ ,ਗੁਰਤੇਜ ਰਿਓਂਦ     ਆਦਿ ਹਾਜ਼ਰ ਸਨ  ।

NO COMMENTS