*ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨੀ ਮੰਗਾਂ ਤੁਰੰਤ ਮੰਨਣ ਦੀ ਅਪੀਲ – ਅਨੰਦ ਵਾਲੀਆ*

0
28

ਮਾਨਸਾ 17 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ 295 ਮੁੱਖ ਦਫਤਰ ਬਠਿੰਡਾ ਦੇ ਜ਼ਿਲ੍ਹਾ ਪਟਿਆਲਾ ਦੇ ਬਲਾਕ ਸ਼ੰਭੂ ਅਤੇ ਰਾਜਪੁਰਾ ਵੱਲੋਂ ਜ਼ਿਲ੍ਹਾ ਪ੍ਰਧਾਨ ਡਾ ਅਨੰਦ ਵਾਲੀਆ, ਸੂਬਾ ਵਾਇਸ ਪ੍ਰਧਾਨ ਕੁਮਾਰ ਪੰਕਜ ਅਤੇ ਸੂਬਾ ਕਮੇਟੀ ਮੈਂਬਰ ਅਸ਼ੋਕ ਸਿੰਘ , ਬਲਾਕ ਸ਼ੰਭੂ ਦੇ ਪ੍ਰਧਾਨ ਪਰਮਜੀਤ ਸਿੰਘ , ਚੇਅਰਮੈਨ ਪਰਮਜੀਤ ਸਿੰਘ, ਜਗਵਿੰਦਰ ਸਿੰਘ , ਭੁਪਿੰਦਰ ਸਿੰਘ, ਦਰਸ਼ਨ ਸਿੰਘ,ਰਾਮ ਮੋਹਨ, ਭੁਪਿੰਦਰ ਸ਼ਰਮਾ , ਪ੍ਰਵੇਸ਼ ਸ਼ਰਮਾ ਆਦਿ ਵੱਲੋਂ ਐਸੋਸੀਏਸ਼ਨ ਦੇ ਨਾਹਰੇ “ਮਾਨਵ ਸੇਵਾ ਪਰਮੋ ਧਰਮ” ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸ਼ੰਭੂ ਬਾਰਡਰ ‘ਤੇ ਜੂਝ ਰਹੇ ਕਿਸਾਨਾਂ ਦੀ ਹਿਮਾਇਤ ਵਜੋਂ ਮੁਢਲੀ ਮੈਡੀਕਲ ਸਹਾਇਤਾ ਮੁੜ ਸ਼ੁਰੂ ਕੀਤੀ ਗਈ ਹੈ। ਕਿਸਾਨੀ ਮੰਗਾਂ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਵਿੱਚ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁਢਲੀਆਂ ਸਿਹਤ ਸੇਵਾਵਾਂ ਮੁਹਈਆ ਕਰਨ ਦੇ ਨਾਲ ਨਾਲ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਕੇ ਭਰਾਤਰੀ ਸਾਂਝ ਨੂੰ ਹੋਰ ਪਕੇਰਾ ਕਰਨ ਦੀ ਪਿਰਤ ਜਾਰੀ ਹੈ। ਐਸੋਸੀਏਸ਼ਨ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਕਿਸਾਨੀ ਮੰਗਾਂ ਸਬੰਧੀ ਗੱਲ ਬਾਤ ਸ਼ੁਰੂ ਕਰਨ ਅਤੇ ਉਹਨਾਂ ਨੂੰ ਜਲਦੀ ਤੋਂ ਜਲਦੀ ਮੰਨਣ ਦਾ ਐਲਾਨ ਕਰਨ। ਜੇ ਮੋਦੀ ਸਰਕਾਰ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਮੰਨੀਆਂ ਮੰਗਾਂ ਨੂੰ ਸਮੇਂ ਸਿਰ ਅਤੇ ਠੀਕ ਤਰੀਕੇ ਨਾਲ ਲਾਗੂ ਕਰਦੀ ਤਾਂ ਮਰਨ ਵਰਤ ਵਰਗੇ ਸੰਘਰਸ਼ ਕਰਨ ਲਈ ਕਿਸਾਨ ਆਗੂਆਂ ਨੂੰ ਮਜਬੂਰ ਨਾ ਹੋਣਾ ਪੈਂਦਾ। ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਕਿਸਾਨੀ ਮੰਗਾਂ ਨੂੰ ਲੈਕੇ ਪਿਛਲੇ 21 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਕੇਂਦਰ ਸਰਕਾਰ ਤੋਂ ਉਹਨਾਂ ਦੀ ਸਿਹਤ ਦੀ ਚਿੰਤਾਜਨਕ ਹਾਲਤ ਦੇਖਦੇ ਹੋਏ ਸਾਰਥਕ ਕਦਮ ਚੁੱਕਣ ਦੀ ਮੰਗ ਕਰਦੀ ਹੈ ਅਤੇ ਭਰਾਤਰੀ ਸਾਂਝ ਨੂੰ ਹੋਰ ਪਕੇਰਾ ਕਰਨ ਦੇ ਮਕਸਦ ਨਾਲ ਲੋਕ ਹਿਤਾਂ ਲਈ ਲੜੇ ਜਾਂਦੇ ਸਾਂਝੇ ਸੰਘਰਸ਼ਾਂ ਦੇ ਹਮੇਸ਼ਾ ਅੰਗ ਸੰਗ ਹੈ। ।

LEAVE A REPLY

Please enter your comment!
Please enter your name here