*ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ 11 ਦੀ ਕਿੱਤਾ ਬਚਾਉ ਰੈਲੀ ਦੀ ਤਿਆਰੀ ਲਈ ਮਾਨਸਾ ਬਲਾਕ ‘ਚ ਮੀਟਿੰਗਾਂ ਦਾ ਸਿਲਸਿਲਾ ਜਾਰੀ*

0
105

ਮਾਨਸਾ, 02 ਦਸੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਇਕਾਈ ਮਾਨਸਾ ਦੇ ਬਲਾਕ ਮਾਨਸਾ ਦੀ ਇਕ ਵਿਸ਼ੇਸ਼ ਮੀਟਿੰਗ 11 ਦਸੰਬਰ ਨੂੰ ਸਾਡਾ ਰੁਜ਼ਗਾਰ ਸਾਡਾ ਅਧਿਕਾਰ ਗੌਰ ਕਰੇ ਸਰਕਾਰ ਦੇ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ” ਕਿੱਤਾ ਬਚਾਉ ਰੈਲੀ ” ਦੀ ਤਿਆਰੀ ਸਬੰਧੀ ਮੀਟਿੰਗ ਬਲਾਕ ਪ੍ਰਧਾਨ ਪ੍ਰੇਮ ਗਰਗ ਦੀ  ਪ੍ਰਧਾਨਗੀ ਹੇਠ ਹੋਈ ।  ਮੀਟਿੰਗ ਵਿੱਚ ਬਲਾਕ ਕਮੇਟੀ ਅਤੇ ਸਮੂਹ ਮੈਂਬਰ ਸਾਥੀਆਂ ਨੇ ਜੋਸ਼ੋ ਖਰੋਸ਼ ਨਾਲ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਜ਼ਿਲ੍ਹਾ ਸਕੱਤਰ ਸਿਮਰਜੀਤ ਗਾਗੋਵਾਲ ਅਤੇ ਮੈਗਲ ਸਿੰਘ ਨੇ ਵੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸਾਫ਼ ਸੁਥਰੀ ਪੈ੍ਕਟਿਸ਼ ਕਰ ਰਹੇ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਆ ਰਹੀਆਂ ਦਿੱਕਤਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਕਿ ਰਜਿਸਟ੍ਰੇਸ਼ਨ ਅਤੇ ਨਸ਼ਿਆਂ ਦੀ ਆੜ ਹੇਠ ਸਿਹਤ ਵਿਭਾਗ ਵੱਲੋਂ ਨਜਾਇਜ਼ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਜੋ ਕਿ ਸਹਿਣਯੋਗ ਨਹੀ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਭਰੋਸਾ ਦਵਾਇਆ ਜਾ ਰਿਹਾ ਹੈ ਕਿ ਜਲਦੀ ਅਣਰਜਿਸਟ੍ਰਡ  ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਟ੍ਰੇਨਿੰਗ ਦੇ ਕੇ ਕੰਮ ਕਰਨ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇਗੀ ਅਤੇ ਦੂਸਰੇ ਪਾਸੇ ਨਜਾਇਜ਼ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਹੈ ਚੋਣਾਂ ਸਮੇਂ ਸਾਰੀਆਂ ਰਾਜਨੀਤਕ ਪਾਰਟੀਆਂ ਵੱਲੋਂ ਲੋਕ ਲੁਭਾਉਣੇ ਲਾਰੇ ਲਾ ਕੇ ਸੱਤਾ ਹਥਿਆਉਣ ਤੋਂ ਬਾਅਦ ਕੀਤੇ ਵਾਅਦਿਆਂ ਨੂੰ  ਦਰਕਿਨਾਰ ਕਰ ਦਿੱਤਾ ਜਾਂਦਾ ਹੈ। ਮੌਜੂਦਾ ਸਰਕਾਰ ਵੱਲੋਂ ਵੀ ਚੋਣਾਂ ਸਮੇਂ ਵਾਅਦਾ ਤਾਂ ਕੀਤਾ ਗਿਆ ਪ੍ਰੰਤੂ ਡੇਢ ਸਾਲ ਤੋਂ ਵੱਧ ਸਮਾਂ ਬੀਤਣ  ਉਪਰੰਤ ਵੀ ਸਾਡੀ ਮੰਗ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ ਗਿਆ। ਵਾਅਦਾ ਖਿਲਾਫੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ 11 ਦਸੰਬਰ ਨੂੰ ਕੀਤੀ ਜਾਣ ਵਾਲੀ ਜ਼ਿਲ੍ਹਾ ਪੱਧਰੀ ਕਿੱਤਾ ਬਚਾਉ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਵਿੱਢੀਆਂ ਗਈਆਂ ਪਿੰਡਾਂ ਵਿੱਚੋਂ ਵੀ ਵੱਡੀ ਪੱਧਰ ਤੇ ਆਮ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਡਿਉਟੀਆਂ ਲਗਾਈਆਂ ਗਈਆਂ ਅਤੇ ਭਰਾਤਰੀ ਜਥੇਬੰਦੀਆਂ ਮਜ਼ਦੂਰਾਂ,ਕਿਸਾਨਾਂ , ਦੁਕਾਨਦਾਰਾਂ, ਮੁਲਾਜ਼ਮਾਂ ਅਤੇ ਹੱਕ ਮੰਗਦੇ ਲੋਕਾਂ ਦੇ ਸਹਿਯੋਗ ਨਾਲ ਕਿੱਤੇ ਦੀ ਰਾਖੀ ਲਈ ਆਪਣੀ ਹੱਕੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾ ਕੇ ਵਾਅਦਾ ਪੂਰਾ ਕਰਨ ਲਈ ਮਜਬੂਰ ਕੀਤਾ ਜਾਵੇਗਾ । ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਬਲਾਕ ਪ੍ਰਧਾਨ ਪ੍ਰੇਮ ਗਰਗ ਨੇ ਪਿਛਲੇ ਦਿਨੀਂ ਵਿਧਾਨ ਸਭਾ ਦੇ ਸਰਦ ਰੁੱਤ ਸ਼ੈਸ਼ਨ ਦੌਰਾਨ ਐਡਵੋਕੇਟ ਰਜਨੀਸ਼ ਦਹੀਆ ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਵੱਲੋਂ ਅਣਰਜਿਸਟਰਡ ਮੈਡੀਕਲ ਪੈ੍ਕਟੀਸ਼ਨਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ  ਨੂੰ ਟ੍ਰੇਨਿੰਗ ਦੇ ਕੇ ਕਾਨੂੰਨੀ ਮਾਨਤਾ ਦੇਣ ਲਈ ਸਿਫਾਰਸ਼ ਸਹਿਤ ਮੰਗ ਕੀਤੀ ਲਈ ਆਗੂਆਂ ਨੇ ਸੂਬਾ ਕਮੇਟੀ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ ।ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਪੁਰਜ਼ੋਰ ਅਪੀਲ ਕਰਦੇ ਹੋਏ ਸੂਬਾ ਕਮੇਟੀ ਨੂੰ ਪੈਨਲ ਮੀਟਿੰਗ ਵਿੱਚ ਸ਼ਾਮਲ ਕਰਕੇ ਮੰਗਾਂ ਪੂਰੀਆਂ ਕਰਨ ਦੀ ਮੰਗ ਵੀ ਕੀਤੀ । ਇਸ ਮੌਕੇ ਬਲਾਕ ਸਕੱਤਰ ਮਨੋਜ਼ ਕੁਮਾਰ ਖਿਆਲਾ, ਕੈਸ਼ੀਅਰ ਲਾਭ ਸਿੰਘ, ਵਾਇਸ ਪ੍ਰਧਾਨ ਜਗਸੀਰ ਸਿੰਘ ਭੈਣੀਬਾਘਾ, ਜਸਵੀਰ ਸਿੰਘ ਭੈਣੀਬਾਘਾ, ਵੈਦ ਸਿਕੰਦਰਜੀਤ ਸਿੰਘ, ਸੁਧੀਰ ਚਿਲਾਣਾ, ਸੁਖਦਰਸ਼ਨ ਸਿੰਘ ਖਾਰਾ , ਸਤਿੰਦਰਪਾਲ ਸਿੰਘ, ਸੁਖਪ੍ਰੀਤ ਸਿੰਘ, ਅਜਮੇਰ ਸਿੰਘ ਖਿਆਲਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ  ਡਾ.ਵਿਪਿਨ ਗੋਇਲ ਪੇਟ ਰੋਗਾਂ ਅਤੇ ਡਾ.ਸੀਨੂ ਸਿੰਗਲਾ ਨਿਉਰੋ ਮਾਹਿਰਾਂ ਵੱਲੋਂ ਆਪਣੇ ਭਾਸਨਾਂ ਰਾਹੀਂ ਸਾਥੀਆਂ ਨੂੰ ਸਿਹਤ ਸਬੰਧੀ ਵਿਸਥਾਿਰਿਤ ਜਾਣਕਾਰੀ ਵੀ ਦਿੱਤੀ ਗਈ।

NO COMMENTS