
ਮਾਨਸਾ 1 ਜੁਲਾਈ(ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ. ਜਸਵਿੰਦਰ ਸਿੰਘ ਨੇ ਨਵੇਂ ਭਰਤੀ ਹੋਣ ਜਾ ਰਹੇ ਉਮੀਦਵਾਰਾਂ ਨੂੰ ਫਿਟਨੈੱਸ ਸਰਟੀਫਿਕੇਟ ਲੈਣ ਮੌਕੇ ਭਿ੍ਰਸ਼ਟਾਚਾਰ ਅਤੇ ਨਸ਼ੇ ਦੀ ਦਲਦਲ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਵਾਅਦੇ ਨੂੰ ਮੁੱਖ ਰੱਖਦੇ ਹੋਏ ਐਂਟੀ ਕਰੱਪਸ਼ਨ ਅਤੇ ਨਸ਼ਾ ਮੁਕਤ ਅਭਿਆਨ ਦੇ ਤਹਿਤ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਈਮਾਨਦਾਰੀ ਅਤੇ ਤਨਦੇਹੀ ਨਾਲ ਕਰਨੀ ਚਾਹੀਦੀ ਹੈ, ਤਾਂ ਜੋ ਇਸ ਤਰਾਂ ਦੇ ਸਮਾਜ ਦੀ ਸਿਰਜਣਾ ਹੋ ਸਕੇ ਕਿ ਆਉਣ ਵਾਲੀ ਪੀੜ੍ਹੀਆਂ ਅਤੇ ਬੱਚੇ ਸਾਨੂੰ ਯਾਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇੱਕ ਵਾਰ ਨਸ਼ੇ ਅਤੇ ਭਿ੍ਰਸ਼ਟਾਚਾਰ ਦੀ ਦਲਦਲ ਵਿੱਚ ਫਸ ਜਾਂਦਾ ਹੈ, ਤਾਂ ਉਸ ਵਿੱਚੋਂ ਨਿਕਲਣਾ ਬੜਾ ਮੁਸ਼ਕਿਲ ਹੋ ਜਾਂਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਸੁਰਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਜੇੈ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਅਤੇ ਫਿਟਨੈਸ ਲੈਣ ਆਏ ਉਮੀਦਵਾਰ ਹਾਜ਼ਰ ਸਨ।
