*ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ*

0
15

ਮਾਨਸਾ, 08 ਅਕਤੂਬਰ : (ਸਾਰਾ ਯਹਾਂ/ਬੀਰਬਲ ਧਾਲੀਵਾਲ):  ਜ਼ਿਲਾ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।  ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।  ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।  ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹੇਗਾ।

NO COMMENTS