*ਮੋਗਾ ‘ਚ ਤਿੰਨ ਹੋਰ ਸਕੂਲੀ ਵਿਦਿਆਰਥੀ ਕੋਰੋਨਾ ਪੌਜ਼ੇਟਿਵ *

0
68

30 ਤੋਂ ਵੱਧ ਸਰਕਾਰੀ ਸਕੂਲਾਂ ਦੇ ਬੱਚੇ ਪੌਜ਼ੇਟਿਵ ਆਏ ਹਨ।

ਉਥੇ ਦੂਸਰੇ ਪਾਸੇ ਮੋਗਾ ‘ਚ ਹੁਣ ਤਕ ਸਰਕਾਰੀ ਸਕੂਲਾਂ ਦੇ ਕੁੱਲ ਛੇ ਬੱਚੇ ਕੋਰੋਨਾ ਪੋਸਟ ਪੌਜ਼ੇਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਅੱਜ ਤਿੰਨ ਵੱਖ-ਵੱਖ ਸਰਕਾਰੀ ਸਕੂਲਾਂ ਦੇ 3 ਬੱਚੇ ਪੌਜ਼ੇਟਿਵ ਪਾਏ ਗਏ। ਇਸ ਦੀ ਜਾਣਕਾਰੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦਿੱਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਅੱਜ ਮੋਗਾ ਦੇ ਵੱਖ- ਵੱਖ ਤਿੰਨ ਸਰਕਾਰੀ ਸਕੂਲਾਂ ਦੇ ਬੱਚੇ ਕੋਰੋਨਾ ਪੌਜ਼ੇਟਿਵ ਆਏ ਹਨ। ਜਿਨ੍ਹਾਂ ਨੂੰ 14 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਗਿਆ। ਨਾਲ ਦੀ ਨਾਲ ਉਨ੍ਹਾਂ ਦੀਆਂ ਸਬੰਧਤ ਕਲਾਸਾਂ ਵੀ 14 ਦਿਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ।

ਡਾ. ਅਮਰਜੀਤ ਕੌਰ ਬਾਜਵਾ ਨੇ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਨੇ ਅਪੀਲ ਕੀਤੀ  ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀਆਂ ਲੋਕ ਪਾਲਣਾ ਕਰਨ ਤਾਂ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। 

LEAVE A REPLY

Please enter your comment!
Please enter your name here