*ਮੋਗਾ ਦੀ ਭੁਜੀਆ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੇ ਵਿਅਕਤੀ ਦੀ ਹਸਪਤਾਲ ‘ਚ ਮੌਤ*

0
51

(ਸਾਰਾ ਯਹਾਂ): ਮੋਗਾ ਦੇ ਫੋਕਲ ਪੁਆਇੰਟ ‘ਤੇ ਸਥਿਤ ਭੁਜੀਆ ਬਣਾਉਣ ਵਾਲੀ ਫੈਕਟਰੀ ‘ਚ ਸੋਮਵਾਰ ਦੁਪਹਿਰ 12 ਵਜੇ ਅਚਾਨਕ ਅੱਗ ਲੱਗ ਗਈ। ਇਸ ਘਟਨਾ ‘ਚ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਹਸਪਤਾਲ ‘ਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਲਾਸ਼ ਨੂੰ ਕਬਜ਼ੇ ‘ਚ ਲੈ ਪੋਸਟਮਾਰਟਮ ਲਈ ਭੇਜਿਆ

ਮੋਗਾ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਫੋਕਲ ਪੁਆਇੰਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ। 

10 ਤੋਂ 13 ਮਜ਼ਦੂਰ ਕਰਦੇ ਸੀ ਫੈਕਟਰੀ ਵਿੱਚ ਮਜ਼ਦੂਰੀ

ਉੱਥੇ ਪਤਾ ਲੱਗਾ ਕਿ ਫੈਕਟਰੀ ਵਿੱਚ 10 ਤੋਂ 13 ਮਜ਼ਦੂਰ ਕੰਮ ਕਰ ਰਹੇ ਸਨ। ਉੱਥੇ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਇੱਕ ਮਜ਼ਦੂਰ ਅੱਗ ਦੀ ਲਪੇਟ ਵਿੱਚ ਆ ਗਿਆ। ਜਿਸ ਨੂੰ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਅੱਗ ਕਿਵੇਂ ਲੱਗੀ। 

ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਹੋਇਆ ਖੁਲਾਸਾ,ਲੱਖਾਂ ਦਾ ਨੁਕਸਾਨ

ਇਸ ਦੌਰਾਨ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਵਿੱਚ ਫੈਕਟਰੀ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ‘ਤੇ ਇਲਾਕਾ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

NO COMMENTS