ਮੋਗਾ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਿਆ, ਬਚਣ ਲਈ ਕਹਿੰਦੇ ਤੁਹਾਡੇ ਨਾਲ ਖੜ੍ਹਾ!

0
65

ਮੋਗਾ 6,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਦੇ ਲੱਖਾਂ ਕਿਸਾਨ ਦਿੱਲੀ ‘ਚ ਧਰਨੇ ‘ਤੇ ਬੈਠੇ ਹਨ। ਉੱਥੇ ਹੀ ਪੰਜਾਬ ‘ਚ ਵੀ ਬੀਜੇਪੀ ਲੀਡਰਾਂ ਦਾ ਵਿਰੋਧ ਜਾਰੀ ਹੈ। ਅੱਜ ਮੋਗਾ ‘ਚ ਦਿੱਲੀ ਤੋਂ ਭਾਜਪਾ ਦੇ ਸਾਂਸਦ ਹੰਸ ਰਾਜ ਹੰਸ ਸਥਾਨਕ ਸ਼ਹੀਦੀ ਪਾਰਕ ‘ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਪਹੁੰਚੇ ਸੀ।

ਮੋਗਾ ਪਹੁੰਚੇ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਿਆ, ਬਚਣ ਲਈ ਕਹਿੰਦੇ ਤੁਹਾਡੇ ਨਾਲ ਖੜ੍ਹਾ!

ਇਸ ਦੌਰਾਨ ਉਨ੍ਹਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ। ਇੱਕ ਪਾਸੇ ਹੰਸ ਰਾਜ ਹੰਸ ਨੇ ਬਿਆਨ ਦਿੱਤਾ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਇਸ ਦਾ ਜੰਮ ਕੇ ਵਿਰੋਧ ਕੀਤਾ।

China Became The Second Country In The World To Fly The Flag On The Moon,  Making History Again After 51 Years | ਚੀਨ ਦੀ ਚੰਨ 'ਤੇ ਜਿੱਤ, ਝੰਡਾ ਲਹਿਰਾਉਣ  ਵਾਲਾ ਦੂਜਾ ਦੇਸ਼ ਬਣਿਆ

ਕਿਸਾਨਾਂ ਦਾ ਕਹਿਣਾ ਹੈ ਕਿ ਹੰਸ ਰਾਜ ਹੰਸ ਜੇਕਰ ਸੱਚਮੁੱਚ ਹੀ ਕਿਸਾਨਾਂ ਨਾਲ ਹਨ ਤਾਂ ਭਾਜਪਾ ਨਾਲ ਨਾਤਾ ਤੋੜਨ ਤੇ ਆਪਣੀ ਸਮੁੱਚੀ ਲੀਡਰਸ਼ਿਪ ਤੋਂ ਅਸਤੀਫ਼ਾ ਦੇਣ। ਇਸ ਮੌਕੇ ਪੁਲਿਸ ਪ੍ਰਸਾਸ਼ਨ ਵਲੋਂ ਸੈਂਕੜੇ ਮੁਲਾਜ਼ਮ ਤਾਇਨਾਤ ਕੀਤੇ ਗਏ ਸੀ।

LEAVE A REPLY

Please enter your comment!
Please enter your name here