*ਮੋਗਾ-ਲੁਧਿਆਣਾ ਮੁੱਖ ਮਾਰਗ ‘ਤੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ*

0
103

ਮੋਗਾ 02,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਮੋਗਾ ਅਤੇ ਬਰਨਾਲਾ ਬਾਈਪਾਸ (Moga and Barnala bypass) ਕੋਲ ਕਰੀਬ ਸ਼ਾਮ ਪੰਜ ਵਜੇ ਇੱਕ ਦਰਦਨਾਕ ਕਾਰ ਹਾਦਸਾ (car accident) ਹੋਇਆ। ਜਾਣਕਾਰੀ ਮੁਤਾਬਕ ਕਾਰ ਵਿੱਚ ਸਵਾਰ ਛੇ ਲੋਕਾਂ ਚੋਂ ਇੱਕ 4 ਸਾਲਾ ਲੜਕੇ ਦੀ ਮੌਕੇ ‘ਤੇ ਹੀ ਮੌਤ (died on the spot) ਹੋ ਗਈ। ਨਾਲ ਹੀ ਹਾਦਸੇ ‘ਚ ਗੰਭੀਰ ਜ਼ਖ਼ਮੀਆਂ ਨੂੰ ਮੋਗਾ ਦੇ ਨਿੱਜੀ ਹਸਪਤਾਲ (private hospital Moga) ਵਿੱਚ ਦਾਖ਼ਲ ਕਰਵਾਇਆ ਗਿਆ।

ਇਸ ਹਾਦਸੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਖਮੀ ਸਵਰਨਜੀਤ ਕੌਰ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਵਾਪਸ ਆਪਣੇ ਪਿੰਡ ਗੋਲੇਵਾਲਾ (ਫਰੀਦਕੋਟ) ਜਾ ਰਹੇ ਸੀ ਅਤੇ ਐਕਸੀਡੈਂਟ ਤੋਂ ਥੋੜ੍ਹੀ ਦੇਰ ਪਹਿਲਾਂ ਉਹ ਇੱਕ ਹੋਟਲ ‘ਚ ਚਾਹ ਪਾਣੀ ਪੀਣ ਲਈ ਰੁਕੇ ਸੀ। ਜਦੋਂ ਉਹ ਉੱਥੋਂ ਤੁਰੇ ਤਾਂ ਅਚਾਨਕ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੀ ਕਾਰ ਅੱਗੇ ਜਾ ਰਹੀ ਟਰਾਲੀ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਜ਼ਖ਼ਮੀ ਸਵਰਨਜੀਤ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦੋ ਬੱਚੇ ਸੀ ਜੋ ਕਾਰ ਵਿੱਚ ਉਨ੍ਹਾਂ ਦੇ ਨਾਲ ਹੀ ਸੀ। ਉਨ੍ਹਾਂ ਕਿਹਾ ਕਿ ਕੁੱਲ ਬੱਚਿਆਂ ਸਮੇਤ ਅਸੀਂ ਛੇ ਜਣੇ ਕਾਰ ਵਿੱਚ ਸਵਾਰ ਸੀ।

ਉਧਰ ਇਸ ਜਾਣਕਾਰੀ ਦਿੰਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਕੇ ਆਏ ਸਥਾਨਕ ਲੋਕਾਂ ਨੇ ਦੱਸਿਆ ਕਿ ਕਾਰ ਵਿੱਚ ਕੁੱਲ ਛੇ ਲੋਕ ਸਵਾਰ ਸੀ ਅਤੇ ਕਾਰ ਦੀ ਰਫ਼ਤਾਰ ਕਾਫੀ ਤੇਜ਼ ਸੀ। ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੀ ਇੱਕ ਰੇਤ ਨਾਲ ਭਰੇ ਟਰਾਲੇ ਨਾਲ ਜਾ ਟਕਰਾਈ। ਉਨ੍ਹਾਂ ਕਿਹਾ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਐਕਸੀਡੈਂਟ ਇੰਨਾ ਭਿਆਨਕ ਸੀ ਕਿ ਸਾਨੂੰ ਲੱਗ ਰਿਹਾ ਕਿ ਲੜਕੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਅਤੇ ਦੂਜੇ ਜ਼ਖ਼ਮੀਆਂ ਨੂੰ ਅਸੀਂ ਤੁਰੰਤ ਨਾਲ ਦੇ ਹਸਪਤਾਲ ਪਹੁੰਚਾਇਆ ਗਿਆ।

ਨਿੱਜੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਕਾਰ ਵਿੱਚ ਦੋ ਮਹਿਲਾਵਾਂ, ਦੋ ਪੁਰਸ਼ ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਬੱਚੇ ਸਵਾਰ ਸੀ। ਉਨ੍ਹਾਂ ਕਿਹਾ ਕਿ ਐਕਸੀਡੈਂਟ ਕਾਰਨ ਕਰੀਬ 3-4 ਸਾਲ ਦੇ ਲੜਕੇ ਦੀ ਮੌਕੇ ‘ਤੇ ਮੌਤ ਹੋ ਗਈ। ਬਾਕੀ ਜ਼ਖ਼ਮੀਆਂ ਦੀ ਹਾਲਤ ਅਜੇ ਗੰਭੀਰ ਬਣੀ ਹੋਈ ਹੈ ਜਿਸਦਾ ਇਲਾਜ ਸਾਡੀ ਡਾਕਟਰਾਂ ਦੀ ਟੀਮ ਕਰ ਰਹੀ ਹੈ।

NO COMMENTS