*ਮੋਡਰਨਾ ਨੇ ਪੰਜਾਬ ਨੂੰ ਵੈਕਸੀਨ ਦੇਣ ਤੋਂ ਕੀਤਾ ਇਨਕਾਰ, ਕਿਹਾ- ਕੰਪਨੀ ਸਿਰਫ ਕੇਂਦਰ ਨਾਲ ਕਰਦੀ ਡੀਲ*

0
74

ਚੰਡੀਗੜ੍ਹ 23 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਅਮਰੀਕੀ ਫਾਰਮਾਸਿਊਟੀਕਲ ਕੰਪਨੀ ਮੋਡਰਨਾ ਨੇ ਸਿੱਧੇ ਕੋਰੋਨਾ ਟੀਕੇ ਭੇਜਣ ਲਈ ਪੰਜਾਬ ਸਰਕਾਰ ਦੀ ਬੇਨਤੀ ਨੂੰ ਠੁਕਰਾ ਦਿੱਤਾ ਹੈ। ਪੰਜਾਬ ਦੇ ਸੀਨੀਅਰ ਆਈਏਐਸ ਅਤੇ ਕੋਵਿਡ ਟੀਕਾਕਰਣ ਦੇ ਨੋਡਲ ਅਧਿਕਾਰੀ ਵਿਕਾਸ ਗਰਗ ਨੇ ਐਤਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਅਮਰੀਕੀ ਦਵਾਈ ਕੰਪਨੀ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਡੀਲ ਕਰਦੀ ਹੈ। ਅਮਰੀਕੀ ਕੋਵਿਡ ਟੀਕਾ ਨਿਰਮਾਤਾ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਰਾਜ ਦੀਆਂ ਸਰਕਾਰਾਂ ਕੋਰੋਨਾ ਟੀਕਾ ਲਗਵਾਉਣ ਲਈ ਦੂਜੇ ਦੇਸ਼ਾਂ ਨਾਲ ਲਗਾਤਾਰ ਸੰਪਰਕ ਕਰ ਰਹੀਆਂ ਹਨ।

ਕਈ ਸੂਬਿਆਂ ਨੇ ਵੈਕਸੀਨ ਲਈ ਗਲੋਬਲ ਟੈਂਡਰ ਵੀ ਜਾਰੀ ਕੀਤੇ ਹਨ। ਕੇਂਦਰ ਵੱਲੋਂ ਰਾਜਾਂ ‘ਤੇ 18 ਤੋਂ 44 ਸਾਲ ਦੇ ਟੀਕੇ ਲਗਾਉਣ ਦੀ ਜ਼ਿੰਮੇਵਾਰੀ ਤੋਂ ਬਾਅਦ ਸੂਬੇ ਵੈਕਸੀਨੇਸ਼ਨ ਲਈ ਸੰਘਰਸ਼ ਕਰ ਰਹੇ ਹਨ। ਇਸ ਸਮੇਂ ਦੇਸ਼ ਵਿੱਚ ਦੋ ਕੰਪਨੀਆਂ ਟੀਕੇ ਤਿਆਰ ਕਰ ਰਹੀਆਂ ਹਨ। ਉਨ੍ਹਾਂ ‘ਚੋਂ, ਸੀਰਮ ਇੰਸਟੀਚਿਊਟ ਆਫ ਇੰਡੀਆ ਕੋਵਿਸ਼ਿਲਡ ਅਤੇ ਭਾਰਤ ਬਾਇਓਟੈਕ ਕੋਵੈਕਸੀਨ ਤਿਆਰ ਕਰ ਰਹੇ ਹਨ। ਰੂਸ ਦੀ ਵੈਕਸੀਨ ਸਪੁਤਨਿਕ ਵੀ ਨੂੰ ਭਾਰਤ ‘ਚ ਟੀਕੇ ਦੀ ਘਾਟ ਨੂੰ ਪੂਰਾ ਕਰਨ ਲਈ ਐਮਰਜੈਂਸੀ ਵਰਤੋਂ ਲਈ ਪ੍ਰਵਾਨਗੀ ਦਿੱਤੀ ਗਈ ਹੈ। 

ਹਾਲਾਂਕਿ, ਸਪਲਾਈ ਦਾ ਸੰਕਟ ਬਣਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ, ਸੂਬੇ ਫਾਈਜ਼ਰ, ਮਾਡਰਨਾ ਅਤੇ ਹੋਰ ਟੀਕਾ ਨਿਰਮਾਤਾ ਵਿਦੇਸ਼ੀ ਕੰਪਨੀਆਂ ਨਾਲ ਵੀ ਸੰਪਰਕ ਕਰ ਰਹੀਆਂ ਹਨ। ਰਾਜਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਹਰ ਉਮਰ ਸਮੂਹਾਂ ਦੇ ਟੀਕਾਕਰਨ ਦਾ ਭਾਰ ਸਹਿਣਾ ਚਾਹੀਦਾ ਹੈ। ਟੀਕੇ ਲਈ ਵਿਦੇਸ਼ੀ ਕੰਪਨੀਆਂ ਨਾਲ ਗੱਲਬਾਤ ਕਰਨਾ ਵੀ ਕੇਂਦਰ ਦੀ ਜ਼ਿੰਮੇਵਾਰੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਮੁੱਦੇ ‘ਤੇ ਗੱਲ ਕੀਤੀ।

NO COMMENTS