*’ਮੋਦੀ ਕਾ ਪਰਿਵਾਰ’ ‘ਚੋਂ ਆਊਟ ਹੋਣ ਮਗਰੋਂ ਵੱਡਾ ਧਮਾਕਾ ਕਰਨਗੇ ਵਿਜੇ ਸਾਂਪਲਾ, ਅਗਲਾ ਮੁਕਾਮ ਕਾਂਗਰਸ ਜਾਂ ਫਿਰ ਅਕਾਲੀ ਦਲ?*

0
75

ਪੰਜਾਬ ਭਾਜਪਾ ਦੇ ਦਿੱਗਜ ਨੇਤਾ ਤੇ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਜਲਦ ਹੀ ਭਾਜਪਾ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ।

 ਲੋਕ ਸਭਾ ਚੋਣਾਂ ਵਿੱਚ ਬੀਜੇਪੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਪੰਜਾਬ ਭਾਜਪਾ ਦੇ ਦਿੱਗਜ ਨੇਤਾ ਤੇ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਜਲਦ ਹੀ ਭਾਜਪਾ ਛੱਡ ਸਕਦੇ ਹਨ। ਸਾਂਪਲਾ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਹਨ। ਇਸੇ ਨਾਰਾਜ਼ਗੀ ਕਾਰਨ ਸਾਂਪਲਾ ਨੇ ਕੱਲ੍ਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ‘ਮੋਦੀ ਕਾ ਪਰਿਵਾਰ’ ਹਟਾ ਦਿੱਤਾ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਸਾਂਪਲਾ ਭਾਜਪਾ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਸਾਂਪਲਾ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਦੀ ਵੀ ਚਰਚਾ ਹੈ। ਫਿਲਹਾਲ ਸਾਂਪਲਾ ਨੇ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ। ਸਾਂਪਲਾ ਵੱਲੋਂ ਕੱਲ੍ਹ ਯਾਨੀ ਮੰਗਲਵਾਰ ਨੂੰ ਕੀਤਾ ਗਿਆ ਇੱਕ ਟਵੀਟ ਕਾਫੀ ਚਰਚਾ ਵਿੱਚ ਹੈ। ਇਸ ਤੋਂ ਬਾਅਦ ਸਾਂਪਲਾ ਦੇ ਭਾਜਪਾ ਛੱਡਣ ਦੀ ਚਰਚਾ ਜ਼ੋਰਾਂ ‘ਤੇ ਹੈ।ਵਿਜੇ ਸਾਂਪਲਾ ਨੇ ਟਵਿੱਟਰ ‘ਤੇ ਲਿਖਿਆ ਸੀ, “ਰੱਬ ਇੱਕ ਰਸਤਾ ਬੰਦ ਕਰਦਾ ਹੈ ਤੇ ਕਈ ਹੋਰ ਖੋਲ੍ਹਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਮਰਥਨ ਕਰਨ ਵਾਲੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ।” ਇਸ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਕਾਫੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਦੱਸ ਦੇਈਏ ਕਿ ਸਾਂਪਲਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਹੁਸ਼ਿਆਰਪੁਰ ਤੋਂ ਭਾਜਪਾ ਦੀ ਟਿਕਟ ਮਿਲਣ ਤੋਂ ਨਾਰਾਜ਼ ਹਨ।

ਯਾਦ ਰਹੇ ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਵਿਜੇ ਸਾਂਪਲਾ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦੇ ਦਿੱਤੀ ਗਈ। ਸਾਂਪਲਾ ਨੇ 2024 ਵਿੱਚ ਵੀ ਟਿਕਟ ਲਈ ਦਾਅਵਾ ਪੇਸ਼ ਕੀਤਾ ਸੀ। ਭਾਜਪਾ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਪ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ।

ਇਸ ਤੋਂ ਬਾਅਦ ਉਨ੍ਹਾਂ ਦਾ ਗੁੱਸਾ ਭੜਕ ਗਿਆ ਤੇ 5 ਘੰਟਿਆਂ ਦੇ ਅੰਦਰ ਹੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੱਡਾ ਬਦਲਾਅ ਕਰ ਦਿੱਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਕਾ ਪਰਿਵਾਰ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਪੋਸਟਾਂ ਵੀ ਸ਼ੇਅਰ ਕੀਤੀਆਂ ਹਨ।

LEAVE A REPLY

Please enter your comment!
Please enter your name here