ਮੋਦੀ ਦੀ ਕਾਲੇ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਅੜੀ ਬਹੁਤ ਮਹਿੰਗੀ ਸਾਬਤ ਹੋਵੇਗੀ –ਪ੍ਰਧਾਨ ਰੁਲਦੂ ਸਿੰਘ

0
78

ਮਾਨਸਾ 28 ਫਰਵਰੀ  (ਸਾਰਾ ਯਹਾ /ਬਿਓਰੋ ਰਿਪੋਰਟ): ਮੋਦੀ ਦੀ ਕਾਲੇ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਅੜੀ ਬਹੁਤ ਮਹਿੰਗੀ ਸਾਬਤ ਹੋਵੇਗੀ ਅਤੇ ਕਿਸਾਨ ਘੋਲ ਦਾ ਪਾਸਾਰ ਦੇਸ਼ ਦੇ ਕੋਨੇ ਕੋਨੇ ਵਿੱਚ ਹੋਵੇਗਾ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇੱਥੇ ਗੁਰਦੁਆਰਾ ਡੂੰਮ ਵਿਖੇ ਮਾਨਸਾ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਅਾਂ ਕੀਤਾ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਪੂਰੇ ਦੇਸ਼ ਵਿਚ ਫੈਲ ਰਿਹਾ ਹੈ। ਜਿੰਨਾਂ ਲੋਕਾਂ ਨੇ ਮੋਦੀ ਨੂੰ ਵੋਟਾਂ ਪਾਕੇ ਕੁਰਸੀ ਦਿੱਤੀ ਸੀ ੳੁਹ ਅੱਜ ਭਾਰਤੀ ਜਨਤਾ ਪਾਰਟੀ ਨੂੰ ਛੱਡਕੇ ਕਿਸਾਨ ਅੰਦੋਲਨ ਨਾਲ ਖੜੇ ਹਨ। ਉਤਰ ਪ੍ਰਦੇਸ਼ ਅਤੇ ਹਰਿਆਣੇ ਦੀਅਾਂ ਜਿਹੜੀਅਾਂ ਖਾਪ ਪੰਚਾਇਤਾਂ ਵੋਟਾਂ ਵਿਚ ਬੀ.ਜੇ.ਪੀ. ਨਾਲ ਖੜੀਅਾਂ ਸੀ ਉਹ ਉਤਰ ਪ੍ਰਦੇਸ਼ ਅਤੇ ਹਰਿਆਣੇ ਵਿੱਚ ਉਹਨਾਂ ਨੇ ਹੁਣ ਬੀ.ਜੇ.ਪੀ. ਦੇ ਆਗੂਆਂ ਤੇ ਵਰਕਰਾਂ ਦਾ ਘਰਾਂ ਚੋਂ ਨਿਕਲਣਾ ਦੁਭਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਮੂੰਹ ਦੀ ਖਾਣੀ ਪਵੇਗੀ ਅਤੇ ਇਕ ਦਿਨ ਿੲਹ ਕਾਨੂੰਨ ਵਾਪਸ ਲੈਣੇ ਪੈਣਗੇ। ਇਸ ਮੌਕੇ ਉਹਨਾਂ ਨਾਲ ਕੁਲ ਹਿੰਦ ਕਿਸਾਨ ਮਹਾਂਸਭਾ ਦੇ ਮੀਤ ਪ੍ਰਧਾਨ ਪ੍ਰੇਮ ਸਿੰਘ ਗਹਿਲਾਵਤ, ਐਡਵੋਕੇਟ ਬਲਕਰਨ ਸਿੰਘ ਬੱਲੀ, ਕਰਨੈਲ ਸਿੰਘ ਮਾਨਸਾ, ਕੁਲਵੰਤ ਸਿੰਘ ਮਾਨਸ਼ਹੀਅਾ, ਮੱਖਣ ਸਿੰਘ ਮਾਨ, ਜੱਗਾ ਸਿੰਘ ਆਦਿ ਹਾਜ਼ਰ ਸਨ।

NO COMMENTS