*ਮੋਦੀ ਦੇ ਅੱਛੇ ਦਿਨ ਜਨਤਾ ਲਈ ਬਣੇ ਮੁੰਗੇਰੀ ਲਾਲ ਦੇ ਸੁਪਨੇ-ਭੱਟੀ*

0
33

ਬੁਢਲਾਡਾ 2 ਜੁਲਾਈ (ਸਾਰਾ ਯਹਾਂ/ਅਮਨ ਮਹਿਤਾ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਏ ਦਿਨ ਤੇਲ ਦੀਆਂ ਕੀਮਤਾਂ, ਗੈਸ ਸਿਲੰਡਰਾਂ ਦੇ ਰੇਟਾਂ ਵਿੱਚ ਹੋ ਰਹੇ ਭਾਰੀ ਵਾਧੇ ਨੂੰ ਲੈ ਕੇ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਉੱਥੇ ਕਾਂਗਰਸ ਪਾਰਟੀ ਵੱਲੋਂ ਆਏ ਦਿਨ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿੱਚ ਅੱਜ ਸਥਾਨਕ ਰੇਲਵੇ ਓਵਰ ਬ੍ਰਿਜ ਦੇ ਹੇਠਾਂ ਧਰਨਾ ਦੇ ਕੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਹਲਕਾ ਇੰਚਾਰਜ ਰਣਜੀਤ ਕੋਰ ਭੱਟੀ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਲੋਕਾਂ ਦਾ ਅੱਜ ਦੀ ਮਹਿੰਗਾਈ ਦੇ ਦੌਰ ਵਿੱਚ ਟੈਕਸਾਂ ਦੀ ਪੰਡ ਭਾਰੀ ਕਰਕੇ ਕਚੂੰਮਰ ਕੱਢ ਦਿੱਤਾ ਹੈ। ਮੋਦੀ ਦੇ ਅੱਛੇ ਦਿਨ ਦੇਸ਼ ਦੀ ਜਨਤਾ ਨੂੰ ਕਿਤੇ ਵੀ ਨਜ਼ਰ ਨਹੀਂ ਆ ਰਹੇ। ਇਸ ਦੇ ਉਲਟ ਪੰਜਾਬ ਸਰਕਾਰ ਵੱਲੋਂ ਹਰ ਵਰਗ ਲਈ ਲੋਕ ਭਲਾਈ ਸਕੀਮਾਂ ਲਿਆ ਕੇ ਕਰੋੜਾ ਲੋਕਾਂ ਨੂੰ ਲਾਭ ਪਹੁੰਚਾਈਆਂ ਹੈ। ਕਿਸਾਨਾਂ ਦੀ ਕਰਜ਼ਾ ਮੁਆਫੀ, ਸਮਾਰਟ ਸਕੂਲ, ਸਿਹਤ ਸਹੂਲਤਾਂ, ਪੈਨਸ਼ਨ ਦੁੱਗਣੀ, ਸ਼ਗਨ ਸਕੀਮ 51000 ਰੁਪਏ, ਘਰ ਘਰ ਰੁਜ਼ਗਾਰ, ਵਿਿਦਆਰਥੀਆਂ ਨੂੰ ਸਮਾਰਟ ਫੋਨ ਵਰਗੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਤੇ ਤੋਰਿਆ ਹੈ। ਇਸ ਮੌਕੇ ਤੇ ਮਾਰਕਿਟ ਕਮੇਟੀ ਦੇ ਉਪ ਚੇਅਰਮੈਨ ਰਾਜ ਕੁਮਾਰ, ਕੋਸਲਰ ਨਰੇਸ਼ ਕੁਮਾਰ, ਤਰਜੀਤ ਚਹਿਲ, ਟੀਟੂ ਚਾਵਰੀਆ ਆਦਿ ਨੇ ਵਿਚਾਰ ਪੇਸ਼ ਕੀਤੇ। 

NO COMMENTS