*ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਣੇ ਚਾਰ ਮੁੱਖ ਮੰਤਰੀਆਂ ਨਾਲ ਕੀਤੀ ਅਹਿਮ ਮੀਟਿੰਗ*

0
126

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਤਵਾਰ ਨੂੰ ਪੰਜਾਬ ਦੇ ਨਾਲ-ਨਾਲ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਬਾਰੇ ਕੋਰੋਨਾ ਮਹਾਮਾਰੀ ਦੀ ਸਥਿਤੀ ਬਾਰੇ ਬੈਠਕ ਕੀਤੀ। ਇਸ ਦੀ ਪੁਸ਼ਟੀ ਸਰਕਾਰੀ ਸੂਤਰਾਂ ਨੇ ਕੀਤੀ ਹੈ। ਬੈਠਕ ਵਿੱਚ ਪੰਜਾਬ ਤੋਂ ਇਲਾਵਾ ਕਰਨਾਟਕ, ਬਿਹਾਰ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼ਾਮਲ ਸਨ।

ਮੋਦੀ ਪਿਛਲੇ ਕਈ ਦਿਨਾਂ ਤੋਂ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ ਲੈਫ਼ਟੀਨੈਂਟ ਗਵਰਨਰਾਂ ਨਾਲ ਬੈਠਕਾਂ ਕਰ ਰਹੇ ਹਨ। ਇਸ ਦੌਰਾਨ ਉਹ ਸੂਬਿਆਂ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰੇ ਤੋਂ ਇਲਾਵਾ ਆਪਣੇ ਸੁਝਾਅ ਵੀ ਦਿੰਦੇ ਹਨ। ਇਸ ਦੌਰਾਨ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਆਪੋ-ਆਪਣੇ ਸੂਬਿਆਂ ਵਿੱਚ ਕੋਰੋਨਾ ਵਾਇਰਸ ਦੀ ਵੱਸੋਂ ਬਾਹਰ ਹੋਈ ਦੂਜੀ ਲਹਿਰ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਵੀ ਦਿੱਤੀ।

ਦੱਸਣਾ ਬਣਦਾ ਹੈ ਕਿ ਭਾਰਤ ਵਿੱਚ ਐਤਵਾਰ ਨੂੰ ਹੁਣ ਤੱਕ ਦੇ ਸਭ ਤੋਂ ਵੱਧ ਕੋਵਿਡ-19 ਕੇਸ (4,03,738) ਦਰਜ ਕੀਤੇ ਹਨ, ਜਿਸ ਕਾਰਨ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 2,22,96,414 ਹੋ ਗਈ ਹੈ। ਐਤਵਾਰ ਨੂੰ ਸਵੇਰੇ ਅੱਠ ਵਜੇ ਤੱਕ ਦਰਜ ਕੀਤੀਆਂ ਗਈਆਂ 4,092 ਮੌਤਾਂ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 2,42,362 ਹੋ ਗਈ ਹੈ। 

NO COMMENTS