ਮੋਦੀ ਨੇ ਮਿਲਾਇਆ ਬਾਦਲ ਨੂੰ ਫੋਨ, ਕਿਸਾਨੀ ਅੰਦੋਲਨ ਦਰਮਿਆਨ ਕੀਤੀ ਇਹ ਗੱਲਬਾਤ

0
173

ਨਵੀਂ ਦਿੱਲੀ 8,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੰਗਲਵਾਰ ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਸਖਤ ਅਲੋਚਨਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ। ਮੋਦੀ ਨੇ ਬਾਦਲ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।

ਸਰਕਾਰੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਸ਼ੁਭ ਕਾਮਨਾਵਾਂ ਦੇਣ ਲਈ ਫੋਨ ਕੀਤਾ ਸੀ। ਇਸ ਦੌਰਾਨ ਹੋਈ ਕਿਸੇ ਹੋਰ ਗੱਲਬਾਤ ਦਾ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ।

ਬਾਦਲ ਨੇ ਸੋਮਵਾਰ ਨੂੰ ਮੋਦੀ ਨੂੰ ਅਪੀਲ ਕੀਤੀ ਸੀ ਕਿ ਉਹ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ। ਉਨ੍ਹਾਂ ਦਾਅਵਾ ਕਰਦੇ ਕਿਹਾ ਕਿ ਉਨ੍ਹਾਂ ਨੇ ਦੇਸ਼ ਨੂੰ ਇੱਕ ਡੂੰਘੀ ਗੜਬੜੀ ਵਿੱਚ ਧੱਕਿਆ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਬੀਜੇਪੀ ਨਾਲੋਂ ਆਪਣੀ ਭਾਈਵਾਲਤਾ ਖ਼ਤਮ ਕਰਕੇ ਵੱਖ ਹੋ ਗਈ ਹੈ। ਬਾਦਲ ਵੱਲੋਂ ਵੀ ਖੇਤੀ ਕਨੂੰਨਾਂ ਦੇ ਵਿਰੋਧ ‘ਚ ਪਦਮ ਵਿਭੂਸ਼ਣ ਵਾਪਸ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

NO COMMENTS