ਮੋਦੀ ਸਰਕਾਰ ਦਾ ਚੁੱਪ-ਚੁਪੀਤੇ ਕਿਸਾਨਾਂ ਨੂੰ ਵੱਡਾ ਝਟਕਾ, 2768 ਕਰੋੜ ਦਾ ਘਾਟਾ

0
184

ਚੰਡੀਗੜ੍ਹ 20 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਮੋਦੀ ਸਰਕਾਰ ਨੇ ਚੁੱਪ-ਚੁਪੀਤੇ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਇਸ ਨਾਲ ਗੰਨਾਂ ਕਿਸਾਨਾਂ ਨੂੰ ਵੱਡਾ ਘਾਟਾ ਪਏਗਾ। ਇਹ ਦਾਅਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ।

ਰੰਧਾਵਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ। ਇਸ ਫ਼ੈਸਲੇ ਨਾਲ ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦੇ ਕਰੀਬ ਘਾਟਾ ਪਵੇਗਾ। ਦੱਸ ਦਈਏ ਕਿ ਸਾਲ 2020-21 ਲਈ ਖੰਡ ਦੀ ਬਰਾਮਦ ਸਬਸਿਡੀ ਦੀ ਦਰ 6 ਰੁਪਏ ਪ੍ਰਤੀ ਕਿਲੋ ਕਰ ਦਿੱਤੀ ਗਈ ਹੈ, ਜਦੋਂ ਕਿ ਪਿਛਲੇ ਸਾਲ 2019-20 ਵਿੱਚ ਇਹ ਦਰ 10.44 ਰੁਪਏ ਪ੍ਰਤੀ ਕਿਲੋ ਸੀ।

ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਖੇਤੀਬਾੜੀ ਮੰਤਰੀ ਤੇ ਖੁਰਾਕ ਮੰਤਰੀ ਨੂੰ ਖੰਡ ਦੀ ਬਰਾਮਦ ਸਬਸਿਡੀ ਘਟਾਉਣ ਦੇ ਕਿਸਾਨ ਅਤੇ ਖੰਡ ਮਿੱਲ ਵਿਰੋਧੀ ਫ਼ੈਸਲੇ ਨੂੰ ਮੁੜ-ਵਿਚਾਰ ਕੇ ਪਿਛਲੇ ਸਾਲ ਦੀ ਦਰ ’ਤੇ ਜਾਰੀ ਕਰਨ ਲਈ ਤੁਰੰਤ ਫ਼ੈਸਲਾ ਲੈਣ ਲਈ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here