ਮੋਦੀ ਸਰਕਾਰ ਦਾ ਲੌਂਗੋਵਾਲ ਨੂੰ ਝਟਕਾ, ਅੱਤਵਾਦੀ ਹਮਲੇ ਦਾ ਕੋਈ ਖਤਰਾ ਨਹੀਂ

0
67

ਚੰਡੀਗੜ੍ਹ 14,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ)  : ਕੇਂਦਰ ਸਰਕਾਰ ਨੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕੋਈ ਸੁਰੱਖਿਆ ਮੁਹੱਈਆ ਕਰਵਾਉਣ ਤੋਂ ‘ਅਸਿੱਧੇ ਤਰੀਕੇ ਨਾਂਹ ਕਰ ਦਿੱਤੀ ਹੈ’। ਲੌਂਗੋਵਾਲ ਨੇ ਖ਼ੁਦ ਨੂੰ ਅੱਤਵਾਦੀਆਂ ਤੋਂ ਖ਼ਤਰਾ ਦੱਸਦਿਆਂ ਸੁਰੱਖਿਆ ਮੰਗੀ ਸੀ।

ਕੇਂਦਰੀ ਸੁਰੱਖਿਆ ਏਜੰਸੀ ਦੀ ਰਿਪੋਰਟ ਦੇ ਆਧਾਰ ਉੱਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ। ਫਿਰ ਵੀ ਪੰਜਾਬ ਸਰਕਾਰ ਸਥਾਨਕ ਪੱਧਰ ਉੱਤੇ ਉਨ੍ਹਾਂ ਨੂੰ ਸੁਰੱਖਿਆ ਕਵਰ ਦੇਣ ਬਾਰੇ ਵਿਚਾਰ ਕਰ ਸਕਦੀ ਹੈ।

ਦੱਸ ਦੇਈਏ ਕਿ ਲੌਂਗੋਵਾਲ ਹੁਰਾਂ ਨੇ ਇੱਕ ਦਸੰਬਰ ਨੂੰ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਆਖਿਆ ਸੀ ਕਿ ਉਨ੍ਹਾਂ ਨੂੰ ਅੱਤਵਾਦੀਆਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਣ ਉਨ੍ਹਾਂ ਨੂੰ ਸੁਰੱਖਿਆ ਘੇਰੇ ਦੀ ਲੋੜ ਹੈ; ਤਾਂ ਜੋ ਉਹ ਜਨਤਕ ਥਾਵਾਂ ਉੱਤੇ ਬੇਫ਼ਿਕਰ ਹੋ ਕੇ ਆ-ਜਾ ਸਕਣ।

ਲੌਂਗੋਵਾਲ ਨੇ ਸਵਰਗੀ ਪਿਤਾ ਹਰਚੰਦ ਸਿੰਘ ਲੌਂਗੋਵਾਲ ਦੀ 29 ਅਗਸਤ, 1985 ਨੂੰ ਅੱਤਵਾਦੀਆਂ ਵੱਲੋਂ ਕੀਤੀ ਹੱਤਿਆ ਦਾ ਵੀ ਜ਼ਿਕਰ ਕੀਤਾ ਸੀ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਪੰਜਾਬ ਸਰਕਾਰ, SGPC ਦੇ ਸਾਬਕਾ ਪ੍ਰਧਾਨ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਹੈ ਜਾਂ ਨਹੀਂ?

NO COMMENTS