ਮੋਦੀ ਸਰਕਾਰ ਨੂੰ ਝਟਕਾ, ਕਿਸਾਨਾਂ ਨੇ ਐਕਸਪ੍ਰੈਸ ਵੇਅ ਲਈ ਜ਼ਮੀਨ ਦੇਣ ਤੋਂ ਕੀਤਾ ਇਨਕਾਰ

0
69

ਗੁਰਦਾਸਪੁਰ 05 ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਅੰਦੋਲਨ ਹੁਣ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਅੰਦੋਲਨ ਜਿੰਨਾ ਲੰਬਾ ਖਿੱਚ ਰਿਹਾ ਹੈ, ਓਨਾ ਹੀ ਇਹ ਵਿਸ਼ਾਲ ਹੁੰਦਾ ਜਾ ਰਿਹਾ ਹੈ। ਲੋਕ ਵੱਖ-ਵੱਖ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਖਿਲਾਫ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਹੁਣ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ‘ਚ ਦਿੱਲੀ ਕਟੜਾ ਐਕਸਪ੍ਰੈਸ ਵੇਅ ਦਾ ਵੀ ਜ਼ੋਰਦਾਰ ਵਿਰੋਧ ਸ਼ੁਰੂ ਹੋ ਗਿਆ ਹੈ।

ਕਿਸਾਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਉਹ ਆਪਣੀਆਂ ਜ਼ਮੀਨਾਂ ਐਕਸਪ੍ਰੈਸ ਵੇਅ ਬਣਾਉਣ ਲਈ ਨਹੀਂ ਦੇਣਗੇ। ਅਜਿਹੇ ਵਿੱਚ ਕੰਮ ਰੁਕਣ ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਤੇ ਸਰਕਾਰੀ ਅਧਿਕਾਰੀ ਕਸੂਤੇ ਘਿਰ ਗਏ ਹਨ।

ਦੱਸ ਦਈਏ ਕਿ ਦਿੱਲੀ ਤੋਂ ਜੰਮੂ ਦੇ ਕਟੜਾ ਤੱਕ ਤਕਰੀਬਨ 600 ਕਿਲੋਮੀਟਰ ਲੰਬਾ ਐਕਸਪ੍ਰੈਸ ਵੇਅ ਬਣਾਇਆ ਜਾਣਾ ਹੈ। ਭਾਰਤ ਮਾਲਾ ਪ੍ਰੌਜੈਕਟ ਤਹਿਤ ਇਹ ਨੈਸ਼ਨਲ ਐਕਸਪ੍ਰੈਸ ਵੇਅ ਬਣ ਰਿਹਾ ਹੈ, ਜੋ ਦਿੱਲੀ ਨੇੜੇ ਬਹਾਦਰਗੜ੍ਹ ਤੋਂ ਸ਼ੁਰੂ ਹੋ ਕੇ ਹਰਿਆਣਾ ਵਿੱਚੋਂ ਲੰਘਦਿਆਂ ਪੰਜਾਬ ਦੇ ਸੰਗਰੂਰ, ਪਟਿਆਲਾ, ਲੁਧਿਆਣਾ, ਜਲੰਧਰ, ਪਠਾਨਕੋਟ ਹੁੰਦਾ ਜੰਮੂ ਵਿੱਚ ਦਾਖਲ ਹੋਵੇਗਾ। ਇਹ ਐਕਸਪ੍ਰੈਸਵੇਅ ਅੰਮ੍ਰਿਤਸਰ ਨੂੰ ਵੀ ਨਾਲ ਜੋੜੇਗਾ। ਇਸ ਐਕਸਪ੍ਰੈਸ ਵੇਅ ਨਾਲ ਦਿੱਲੀ ਤੋਂ ਕਟੜਾ ਦਾ ਸਫ਼ਰ ਛੇ ਘੰਟਿਆ ਵਿੱਚ ਤੈਅ ਕੀਤਾ ਜਾ ਸਕੇਗਾ।

NO COMMENTS