*ਮੋਦੀ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦਿੱਤੀ ਵੱਡੀ ਰਾਹਤ, 3 ਫੀਸਦੀ ਵਧਾਇਆ DA*

0
50

DA Hike 30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): : ਮਹਿੰਗਾਈ ਤੋਂ ਪ੍ਰੇਸ਼ਾਨ ਕੇਂਦਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ 1 ਜਨਵਰੀ, 2022 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਤੇ ਮਹਿੰਗਾਈ ਰਾਹਤ (DR) ਵਿੱਚ 3% ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਅਕਤੂਬਰ 2021 ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਡੀਏ 28% ਤੋਂ ਵਧਾ ਕੇ 31% ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਵਾਧੇ ਤੋਂ ਬਾਅਦ ਡੀਏ ਵਧ ਕੇ 31 ਫੀਸਦੀ ਹੋ ਜਾਵੇਗਾ।

ਕੇਂਦਰੀ ਕਰਮਚਾਰੀਆਂ ਦੀ ਬੱਲੇਬੱਲੇ

ਅਪ੍ਰੈਲ ਮਹੀਨੇ ਵਿੱਚ ਮੁਲਾਜ਼ਮਾਂ ਨੂੰ ਪਿਛਲੇ 3 ਮਹੀਨਿਆਂ ਦੇ ਸਾਰੇ ਬਕਾਏ ਵੀ ਦੇ ਦਿੱਤੇ ਜਾਣਗੇ। 3 ਫੀਸਦੀ ਦੇ ਮਹਿੰਗਾਈ ਭੱਤੇ ਦੇ ਵਾਧੇ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਨੂੰ 73,440 ਰੁਪਏ ਤੋਂ ਲੈ ਕੇ 2,32,152 20 ਰੁਪਏ ਤੱਕ ਦੇ ਬਕਾਏ ਦਾ ਲਾਭ ਮਿਲੇਗਾ।

ਲੱਖਾਂ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ

ਇੱਕ ਅੰਦਾਜ਼ੇ ਮੁਤਾਬਕ, ਮਹਿੰਗਾਈ ਭੱਤੇ ਵਿੱਚ ਵਾਧੇ ਨਾਲ ਕੇਂਦਰ ਸਰਕਾਰ ਦੇ ਖਜ਼ਾਨੇ ‘ਤੇ ਪ੍ਰਤੀ ਸਾਲ 10,000 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਕਦਮ ਨਾਲ 47 ਲੱਖ ਕਰਮਚਾਰੀਆਂ ਅਤੇ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਦਰਅਸਲ, ਮੰਨਿਆ ਜਾ ਰਿਹਾ ਹੈ ਕਿ ਹੋਲੀ ਤੋਂ ਪਹਿਲਾਂ ਹੀ ਸਰਕਾਰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ ਕਰੇਗੀ ਪਰ ਹੁਣ ਇਹ ਫੈਸਲਾ ਲਿਆ ਗਿਆ ਹੈ।

LEAVE A REPLY

Please enter your comment!
Please enter your name here