ਮਾਨਸਾ -12ਮਈ – (ਸਾਰਾ ਯਹਾ/ ਜੋਨੀ ਜਿੰਦਲ) ਮੋਦੀ ਸਰਕਾਰ ਲਗਾਤਾਰ ਲੋਕ ਵਿਰੋਧੀ ਨੀਤੀਆਂ ਰਾਹੀਂ ਜਨਤਕ ਖੇਤਰਾਂ ਨੂੰ ਖਤਮ ਕਰਨ ਵਲ ਤੁਰੀ ਹੋਈ ਹੈ ਅਤੇ ਮਾੜੇ ਅਰਥਚਾਰੇ ਦਾ ਵਾਸਤਾ ਪਾ ਕੇ, ਦੇਸ ਦਾ ਸਰਮਾਇਆ ਨਿੱਜੀ ਖੇਤਰ ,ਸਰਮਾਏਦਾਰ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਲੁਟਾਇਆ ਜਾ ਰਿਹਾ ਹੈ। ਹੁਣ ਫਸਲਾ ਦੇ ਸਮਰਥਨ ਮੁੱਲ ਨੂੰ ਖਤਮ ਕਰਕੇ ਕਿਸਾਨਾਂ ਦੀ ਫਸਲ ਨੂੰ ਖੁੱਲ੍ਹੀ ਮੰਡੀ ਵਿੱਚ ਵੇਚਣ ਦੇ ਨਾਂ ਹੇਠ ਖੇਤੀਬਾੜੀ ਅਤੇ ਕਿਸਾਨਾਂ ਦੇ ਉਜਾੜੇ ਦਾ ਰਾਹ ਪੱਧਰਾ ਕਰ ਰਹੀ ਹੈ। ਇਹਨਾਂ ਸਬਦਾ ਦਾ ਪ੍ਰਗਟਾਵਾ ਸੀ ਪੀ ਆਈ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਜ਼ਿਲਾ ਸਕੱਤਰ ਕਾਮਰੇਡ ਕ੍ਰਿਸਨ ਚੌਹਾਨ ਨੇ ਕੇਦਰੀ ਮੰਤਰੀ ਦੇ ਨਿਤਿਨ ਗਡਕਰੀ ਦੇ ਬਿਆਨ ਦੀ ਨਿਖੇਧੀ ਕਰਦਿਆਂ ਕੀਤਾ। ਸਾਥੀ ਚੌਹਾਨ ਨੇ ਕਿਹਾ ਕਿ ਖੇਤੀਬਾੜੀ ਦੇ ਖੇਤਰ ਵਿੱਚ ਗੰਭੀਰ ਸਮੱਸਿਆ ਦੇ ਹੱਲ ਲਈ ਲਈ ਸਬਸਿਡੀ ਦੇਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਅਮਲ ਵਿੱਚ ਲਾਗੂ ਕਰਨ ਦੀ ਮੰਗ ਕੀਤੀ। ਇਸ ਸਮੇਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਮਾੜੇ ਫੈਸਲਿਆਂ ਖਿਲਾਫ਼ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਲਈ ਸੰਘਰਸ਼ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼ਹਿਰੀ ਸਕੱਤਰ ਰਤਨ ਭੋਲਾ, ਟਰੇਡ ਯੂਨੀਅਨ ਆਗੂ ਮਿੱਠੂ ਸਿੰਘ ਮੰਦਰ, ਕਿਸਾਨ ਆਗੂ ਦਲਜੀਤ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਆਰ ਐਸ ਐਸ ਅਤੇ ਭਾਜਪਾ ਤੇ ਦੇਸ਼ ਨੂੰ ਵੰਡਣ ਵੱਲ ਤੁਰੀ ਹੋਈ ਹੈ ਅਤੇ ਕੇਂਦਰ ਸਰਕਾਰ ਦੇ ਇਸ ਮਾੜੇ ਫੈਸਲੇ ਦੀ ਨਿਖੇਧੀ ਕੀਤੀ। ਇਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਸਹੁਲਤਾਂ ਬੰਦ ਹੋਣਗੀਆਂ।