ਮਾਨਸਾ 25ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) ਕਿਸਾਨ ਬਚਾਓ ਦੇਸ ਬਚਾਓ ਦਿਵਸ ਮੌਕੇ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਤੇ ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਵੱਲੋਂ 27 ਮਈ ਨੂੰ ਰੋਸ ਪ੍ਰਦਰਸ਼ਨ ਦੌਰਾਨ ਮੰਗ ਪੱਤਰ ਦਿੱਤੇ ਜਾਣਗੇ।ਸਥਾਨਕ ਬਾਬਾ ਬੁੱਝਾ ਸਿੰਘ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਸਵਰਨ ਸਿੰਘ ਬੋੜਾਵਾਲ ਪੰਜਾਬ ਕਿਸਾਨ ਯੂਨੀਅਨ, ਮਲਕੀਤ ਸਿੰਘ ਮੰਦਰਾ ਕੁੱਲ ਹਿੰਦ ਕਿਸਾਨ ਸਭਾ, ਮਹਿੰਦਰ ਸਿੰਘ ਭੈਣੀ ਬਾਘਾ ਡਕੋਟਾ ਗਰੁੱਪ, ਅਤੇ ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਭਾਈਕੇ ਵੱਲੋਂ ਮੀਟਿੰਗ ਕੀਤੀ ਗਈ। ਇਸ ਸਮੇਂ ਮੀਟਿੰਗ ਦੌਰਾਨ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਵੀਹ ਲੱਖ ਕਰੋੜ ਦੇ ਪੈਕੇਜ ਦੇ ਪਰਦੇ ਹੇਠ ਦੇਸ ਦੇ ਕਿਸਾਨਾਂ ਮਜ਼ਦੂਰਾਂ ਗੁੰਮਰਾਹ ਕੀਤਾ ਗਿਆ ਅਤੇ ਖੇਤੀ ਨੀਤੀਆਂ ਵਿੱਚ ਨਿਗਮੀਕਰਨ ਅਤੇ ਨਿੱਜੀਕਰਨ ਤਹਿਤ ਲਏ ਗਏ ਫੈਸਲੇ ਕਿਸਾਨੀ ਅਤੇ ਖੇਤੀ ਬਾੜੀ ਲਈ ਮਾਰੂ ਸਿੱਧ ਹੋਣਗੇ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਪੰਜ ਏਕੜ ਤੱਕ ਦੇ ਕਿਸਾਨਾਂ ਨੂੰ ਨਰੇਗਾ ਸਕੀਮ ਤਹਿਤ ਲਾਭ ਦਿੱਤੇ ਜਾਣ, ਕਿਸਾਨ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਫੌਰੀ ਹੱਲ ਕਰਨ ਲਈ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਮਾਨਸਾ, ਕ੍ਰਿਸ਼ਨ ਚੌਹਾਨ, ਮੇਜਰ ਸਿੰਘ ਦੁਲੋਵਾਲ ਸਾਮਲ ਸਨ। ਜਾਰੀ ਕਰਤਾ