*ਮੋਦੀ ਸਰਕਾਰ ਵੱਲੋਂ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਕੀਤਾ ਵਾਧਾ ਜਨ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ : ਪ੍ਰੋ. ਬਲਜਿੰਦਰ ਕੌਰ*

0
38

ਚੰਡੀਗੜ੍ਹ 30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਣਉਚਿਤ ਵਧਾਉਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਵਸੂਲੇ ਜਾਂਦੇ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਮੋਦੀ ਸਰਕਾਰ ਦੀ ਜਨ- ਵਿਰੋਧੀ ਮਾਨਸਿਕਤਾ ਨੂੰ ਪੇਸ਼ ਕਰਦਾ ਹੈ। ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਰਹੀ ਹੈ। ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨ ਤੋਂ ਬਾਅਦ ਹੁਣ ਮੋਦੀ ਸਰਕਾਰ ਦੇ ਹੁਕਮਾਂ ’ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਵਸੂਲੀਆਂ ਜਾਂਦੀਆਂ ਕੀਮਤਾਂ ਵਿੱਚ 10 ਤੋਂ 18 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਹ ਵਧੀਆ ਹੋਈਆਂ ਕੀਮਤਾਂ 1 ਅਪ੍ਰੈਲ 2022 ਤੋਂ ਵਿਸ਼ੇਸ਼ ਕਰਕੇ ਪਟਿਆਲਾ ਅਤੇ ਸੰਗਰੂਰ ਦੇ ਟੋਲ ਪਲਾਜਿਆਂ ’ਤੇ ਵਸੂਲੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਟੋਲ ਪਲਾਜਾ ਦੀਆਂ ਕੀਮਤਾਂ ਵਧਾਉਣ ਦਾ ਪੰਜਾਬ ਦੇ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਸੰਘਰਸ਼ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ, ਕਿਉਂਕਿ ਮੋਦੀ ਸਰਕਾਰ ਤੇਲ ਕੀਮਤਾਂ ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਟੋਲ ਕੀਮਤਾਂ ਦਾ ਭਾਰ ਲੋਕਾਂ ’ਤੇ ਪਾ ਰਹੀ ਹੈ।
ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪਟਰੋਲ, ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ਦੇ ਵਾਧੇ ’ਤੇ ਪ੍ਰਦਰਸ਼ਨ ਕਰਕੇ ਅਤੇ ਚੋਣ ਮੁੱਦਾ ਬਣਾ ਕੇ ਭਾਰਤੀ ਜਨਤਾ ਪਾਰਟੀ ਦੇਸ਼ ਦੀ ਸੱਤਾ ’ਤੇ ਕਾਬਜ ਹੋਈ ਸੀ, ਪਰ ਹੁਣ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲਗਾਤਾਰ ਪੈਟਰੋਲ ਤੇ ਡੀਜ਼ਲ ਅਤੇ ਟੋਲ ਪਲਾਜ਼ਿਆਂ ਦੀਆਂ ਕੀਮਤਾਂ ਵਧਾ ਰਹੀ ਹੈ। ਇਸ ਨਾਲ ਮਹਿੰਗਾਈ ਵਿੱਚ ਹੋਰ ਵਾਧਾ ਹੋ ਰਿਹਾ ਹੈ, ਜੋ ਦੇਸ਼ ਦੇ ਲੋਕਾਂ ਨਾਲ ਇੱਕ ਵੱਡਾ ਧੋਖ਼ਾ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਟੋਲ ਟੈਕਸ ਦੀਆਂ ਕੀਮਤਾਂ ਵੱਧਣ ਨਾਲ ਆਵਾਜਾਈ ਅਤੇ ਢੋਅ ਢੁਆਈ ਮਹਿੰਗੀ ਹੋ ਜਾਵੇਗੀ, ਜਿਸ ਨਾਲ ਖਾਧ ਪਦਾਰਥ ਅਤੇ ਬੱਸਾਂ ਆਦਿ ਦੇ ਕਰਾਏ ਵੀ ਵੱਧ ਜਾਣਗੇ। 
ਵਿਧਾਇਕਾ ਬਲਜਿੰਦਰ ਕੌਰ ਨੇ ਟੋਲ ਟੈਕਸ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ  2014 ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਤੇ ਮਹਿੰਗਾਈ ’ਚ ਵਾਧਾ ਹੋਣ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅੱਧ ਨੰਗੇ ਹੋ ਕੇ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਿਆ ਕਰਦੇ ਸਨ, ਅੱਜ ਜਦੋਂ ਮਹਿੰਗਾਈ ਕਾਰਨ ਲੋਕਾਂ ਦਾ ਜੀਣਾ ਦੁੱਭਰ ਹੋ ਗਿਆ ਹੈ, ਉਹ ਸਾਰੇ ਆਗੂ ਚੁੱਪ ਵੱਟੀ ਬੈਠੇ ਹਨ

LEAVE A REPLY

Please enter your comment!
Please enter your name here