
ਮੋਹਾਲੀ 12,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਅਰਜ਼ੀ ‘ਤੇ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਮਜੀਠੀਆ ਨੂੰ ਜੇਲ ‘ਚ ਰਹਿਣ ਲਈ ਸਾਫ਼-ਸੁਥਰੇ ਹਾਲਾਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਮਜੀਠੀਆ ਦੀ ਅਰਜ਼ੀ ‘ਤੇ ਵਧੀਕ ਸੈਸ਼ਨ ਜੱਜ ਮੁਕੇਸ਼ ਕੁਮਾਰ ਸਿੰਗਲਾ ਦੀ ਅਦਾਲਤ ਨੇ ਅੱਜ ਇਹ ਹੁਕਮ ਦਿੱਤੇ ਹਨ। ਮਜੀਠੀਆ ਨੇ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ, ਜਿਸ ਵਿੱਚ ਉਸ ਨੇ ਧਮਕੀਆਂ ਦੀ ਗੱਲ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਜੇਲ੍ਹ ਦੀਆਂ ਬੈਰਕਾਂ ਵਿੱਚ ਰਹਿਣ-ਸਹਿਣ ਦੇ ਹਾਲਾਤ ਠੀਕ ਨਹੀਂ ਹਨ।
