*ਮੋਹਾਲੀ ਦੇ ਸਾਬਕਾ ਮੇਅਰ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਰਾਖਵਾਂ ਰੱਖਿਆ ਫੈਸਲਾ*

0
16

(ਸਾਰਾ ਯਹਾਂ/ ਮੁੱਖ ਸੰਪਾਦਕ ): : ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਮਾਮਲੇ ਵਿੱਚ ਹੁਣ ਫੈਸਲਾ ਕਿਸੇ ਵੀ ਸਮੇਂ ਆ ਸਕਦਾ ਹੈ। ਦਰਅਸਲ ‘ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ।  

ਦਰਅਸਲ ‘ਚ ਪੰਜਾਬ ਸਰਕਾਰ ਵੱਲੋਂ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਜੀਤੀ ਸਿੱਧੂ ਵੱਲੋਂ ਹਾਈਕੋਰਟ ਦਾ ਦਰਵਾਜਾ ਖੜਕਾਇਆ ਗਿਆ ਸੀ। ਦਸੰਬਰ ਮਹੀਨੇ ਦੇ ਆਖੀਰਲੇ ਦਿਨਾਂ ਵਿੱਚ ਨਿਗਮ ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਸਰਕਾਰ ਨੇ ਕੌਂਸਲਰ ਅਹੁਦੇ ਤੋਂ ਹਟਾ ਦਿੱਤਾ ਸੀ। ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਉਰਫ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ।

NO COMMENTS