*ਮੋਹਾਲੀ ਹਮਲੇ ‘ਤੇ ਅਕਾਲੀ ਦਲ ਅਤੇ ਕਾਂਗਰਸ ਨੇ ਪ੍ਰਗਟਾਈ ਚਿੰਤਾ, ਸਰਕਾਰ ‘ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਦਾ ਦੋਸ਼*

0
23

ਮੋਹਾਲੀ 10,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਮੋਹਾਲੀ ਵਿਖੇ ਪੰਜਾਬ ਪੁਲਿਸ ਇੰਟੈਲੀਜੈਂਸ ਦੇ ਮੁੱਖ ਦਫਤਰ ‘ਤੇ ਬੀਤੇ ਦਿਨ ਹੋਏ ਅੱਤਵਾਦੀ ਹਮਲੇ ‘ਤੇ ਜਿਥੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਉਥੇ ਹੀ ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ‘ਤੇ ਵੀ ਸਵਾਲ ਚੁਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ  ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪੰਜਾਬ ਵਿਚ ਅਜਿਹਾ ਪਹਿਲਾਂ ਕਦੇ ਵੀ ਨਹੀਂ ਹੋਇਆ ਸੀ।  ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਗੰਭੀਰ ਵਿਸ਼ਾ ਹੈ ਪਰ ਅਫਸੋਸ ਸੂਬਾ ਸਰਕਾਰ,ਪੰਜਾਬ ਪੁਲਿਸ ਨੂੰ ਆਪਣੇ ਵਿਰੋਧੀਆਂ ਖ਼ਿਲਾਫ਼ ਇਸਤੇਮਾਲ ਕਰ ਰਹੀ ਹੈ। ਕਦੇ ਕੁਮਾਰ ਵਿਸ਼ਵਾਸ, ਕਦੇ ਅਲਕਾ ਲਾਂਬਾ ਤੇ ਕਦੇ ਕਿਸੇ ਹੋਰ ਰਾਹੀਂ ਪੁਲਿਸ ਦੀ ਦੁਰਵਰਤੋਂ ਹੋ ਰਹੀ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਮਦਦ ਮੰਗਣ ਬਾਰੇ ਕਿਹਾ ਕਿ ਇਕ ਪਾਸੇ ਇਹ ਦਿਲੀ ਖਿਲਾਫ ਕੰਮ ਕਰ ਰਹੇ ਹਨ ਤੇ ਦੂਜੇ ਪਾਸੇ ਮਦਦ ਮੰਗ ਰਹੇ ਹਨ।
ਇਸੇ ਤਰ੍ਹਾਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਵੀ ਮੋਹਾਲੀ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਹ ਪੰਜਾਬ ਸਰਕਾਰ ਦੀ ਅਸਫਲਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਪੁਲਿਸ ਦੋਸ਼ੀਆਂ ਨੂੰ ਨਹੀਂ ਬਖਸੇਗੀ ਜਦਕਿ ਕੇਂਦਰੀ ਏਜੰਸੀਆਂ ਪਹਿਲਾਂ ਹੀ ਇਥੇ ਪਹੁੰਚ ਗਈਆਂ ਹਨ। ਇਸੇ ਤਰ੍ਹਾਂ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ‘ਤੇ ਰੋਕ ਬਾਰੇ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਦਿੱਲੀ ਦੇ ਮਾਮਲੇ ਵਿਚ ਪੰਜਾਬ ਪੁਲਿਸ ਕਾਰਵਾਈ ਕਰ ਰਹੀ ਹੈ।
  ਦੱਸ ਦੇਈਏ ਕਿ ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ ‘ਤੇ ਹਮਲਾ ਹੋਇਆ ਹੈ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਇੰਟੈਲੀਜੈਂਸ ਵਿੰਗ ਦੀ ਦੂਜੀ ਮੰਜ਼ਿਲ ‘ਤੇ ਸਾਹਮਣੇ ਵਾਲੇ ਪਾਸੇ ਹੋਇਆ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਦਫਤਰ ਛੁੱਟੀ ‘ਤੇ ਸੀ ਅਤੇ ਜ਼ਿਆਦਾਤਰ ਕਰਮਚਾਰੀ ਚਲੇ ਗਏ ਸਨ। ਇਸ ਕਾਰਨ ਇਮਾਰਤ ਦੇ ਸ਼ੀਸ਼ੇ ਟੁੱਟ ਗਏ ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

NO COMMENTS