*ਮੌਸਮ ਦੀ ਤਬਦੀਲੀ ਕਾਰਨ ਝੋਨੇ ਦੀ ਸਰਕਾਰੀ ਖਰੀਦ 10 ਦਿਨ ਲਈ ਅੱਗੇ ਪਈ: ਡਿਪਟੀ ਕਮਿਸ਼ਨਰ ਮਾਨਸਾ*

0
81

ਮਾਨਸਾ, 30 ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ)
ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਫਸਲ ਵਿੱਚ ਨਮੀ ਦੀ ਮਾਤਰਾ ਵਧੀ ਹੈ, ਜਿਸ ਕਾਰਨ ਹੁਣ ਸਰਕਾਰੀ ਖਰੀਦ 11 ਅਕਤੂਬਰ ਤੋਂ ਹੋਵੇਗੀ।

NO COMMENTS