ਮਾਨਸਾ 4ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ )ਪੰਜਾਬ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਤੋਂ ਪੰਜਾਬ ਵਾਸੀਆਂ ਨੂੰ ਰਾਹਤ ਮਿਲੀ ਜਦੋਂ ਪੰਜਾਬ ਭਰ ਵਿੱਚੋਂ ਬਾਰਸ਼ ਹੋਣ ਦੀਆਂ ਖ਼ਬਰਾਂ ਮਿਲੀਆਂ । ਪੰਜਾਬ ਵਾਸੀਆਂ ਨੂੰ ਰਾਹਤ ਮਿਲੀ ਜਦੋਂ ਜ਼ੋਰਦਾਰ ਬਾਰਸ਼ ਨੇ ਪੰਜਾਬ ਵਿਚ ਬਾਰਸ਼ ਨੇ ਦਸਤਕ ਦਿੱਤੀ। ਮਾਨਸਾ ਜ਼ਿਲ੍ਹੇ ਵਿੱਚ ਹੋਈ ਭਾਰੀ ਵੀ ਬਾਰਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ ਉਥੇ ਹੀ ਅਗਲੇ ਦਿਨਾਂ ਵਿਚ ਫਸਲਾਂ ਦੀ ਬਿਜਾਈ ਸ਼ੁਰੂ ਹੋਣੀ ਹੈ ਜਿਸ ਲਈ ਜ਼ਮੀਨਾਂ ਨੂੰ ਪਾਣੀ ਦੀ ਜ਼ਰੂਰਤ ਸੀ । ਇਸ ਨਾਲ ਕਿਸਾਨਾਂ ਨੂੰ ਵੀ ਬਹੁਤ ਲਾਭ ਹੋਵੇਗਾ ਭਾਰੀ ਬਾਰਸ਼ ਤੋਂ ਬਾਅਦ ਪੂਰੇ ਪੰਜਾਬ ਵਿਚ ਮੌਸਮ ਵਿਚ ਤਬਦੀਲੀ ਆਵੇਗੀ। ਮਾਨਸਾ ਵਿੱਚ ਹੋਈ ਬਾਰਸ਼ ਤੋਂ ਬਾਅਦ ਲੋਕਾਂ ਦੇ ਚਿਹਰੇ ਖਿੜੇ ਹੋਏ ਦਿਸੇ ਕਿਉਂਕਿ ਪਿਛਲੇ ਦਿਨਾਂ ਵਿੱਚ ਪੈ ਰਹੀ ਅੰਤਾਂ ਦੀ ਗਰਮੀ ਨੇ ਲੋਕਾਂ ਦਾ ਸਾਹ ਸੂਤਿਆ ਹੋਇਆ ਸੀ ।ਇਸ ਪੈ ਰਹੀ ਗਰਮੀ ਕਾਰਨ ਜਿੱਥੇ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਸਨ ਉਥੇ ਵੀ ਪੈ ਰਹੀ ਸੀ ਜਿਸ ਕਾਰਨ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਸੀ। ਇਸ ਹੋਈ ਬਾਰਸ਼ ਨਾਲ ਜਿਥੇ ਮੌਸਮ ਵਿਚ ਤਬਦੀਲੀ ਆਵੇਗੀ ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਬਾਰਸ਼ ਲਗਾਤਾਰ ਪੈਣ ਦੇ ਆਸਾਰ ਬਣੇ ਹੋਏ ਹਨ। ਜਿਸ ਨਾਲ ਬਿਜਲੀ ਦੀ ਖਪਤ ਘਟੇਗੀ ਉਥੇ ਹੀ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਮੌਸਮ ਵਿਚ ਤਬਦੀਲੀ ਆਵੇਗੀ। ਉਧਰ ਦੂਜੇ ਪਾਸੇ ਸ਼ਹਿਰ ਵਿਚ ਵੀ ਮੌਸਮ ਦੀ ਪਹਿਲੀ ਬਾਰਸ਼ ਨੇ ਸੀਵਰੇਜ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ ।ਕਿ ਸੀਵਰੇਜ ਓਵਰ ਫਲੋਅ ਹੋਣ ਕਾਰਨ ਜਿੱਥੇ ਪਾਣੀ ਵਾਪਸ ਨਿਕਲ ਰਿਹਾ ਹੈ ਉੱਥੇ ਕਈ ਇਲਾਕਿਆਂ ਚ ਪਾਣੀ ਵੀ ਜਮ੍ਹਾ ਹੋ ਗਿਆ ਹੈ ਜੇਕਰ ਜ਼ਿਲਾ ਪ੍ਰਸ਼ਾਸਨ ਸੀਵਰੇਜ ਪ੍ਰਬੰਧ ਸੁਚਾਰੂ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿੱਚ ਜੋ ਬਰਸਾਤਾਂ ਦਾ ਮੌਸਮ ਸ਼ੁਰੂ ਹੋਵੇਗਾ ਤੇ ਬਰਸਾਤ ਹੋਵੇਗੀ ਉਸ ਨਾਲ ਪੂਰੇ ਸ਼ਹਿਰ ਵਿੱਚ ਪਾਣੀ ਭਰਨਾ ਲਗਪਗ ਤੈਅ ਹੈ। ਇਸ ਲਈ ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਸੀਵਰੇਜ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਠੀਕ ਕੀਤਾ ਜਾਵੇ। ਕਿਉਂਕਿ ਬਾਰਸ਼ ਤੋਂ ਪਹਿਲਾਂ ਹੀ ਸੀਵਰੇਜ ਦਾ ਪਾਣੀ ਕਾਫ਼ੀ ਗਲੀਆਂ ਮੁਹੱਲਿਆਂ ਵਿੱਚ ਜਮ੍ਹਾਂ ਹੋ ਚੁੱਕਿਆ ਸੀ ਅਤੇ ਅੱਜ ਹੋਈ ਬਾਰਸ਼ ਤੋਂ ਬਾਅਦ ਇਹ ਪਾਣੀ ਹੋਰ ਵੀ ਜ਼ਿਆਦਾ ਇਕੱਠਾ ਹੋ ਜਾਵੇਗਾ ।ਸ਼ਹਿਰ ਵਾਸੀਆਂ ਨੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਾਰਸ਼ਾਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਸੀਵਰੇਜ ਦੀ ਸਫ਼ਾਈ ਕੀਤੀ ਜਾਵੇ ਅਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਬਰਸਾਤਾਂ ਦਾ ਪਾਣੀ ਜਮ੍ਹਾਂ ਹੋਵੇਗਾ ਜਿਸ ਵਿਚ ਮੱਛਰ ਪੈਦਾ ਹੋਵੇਗਾ ਅਤੇ ਬੀਮਾਰੀਆਂ ਫੈਲਣ ਦਾ ਖਤਰਾ ਵੀ ਬਣੇਗਾ। ਇਸ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ।