
(ਸਾਰਾ ਯਹਾਂ/ਬਿਊਰੋ ਨਿਊਜ਼):
ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਵਿਭਾਗ ਨੇ ਡਰਾਈਵਰਾਂ ਨੂੰ ‘ਫਾਗ ਲਾਈਟਾਂ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਅੱਜ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ। ਸੰਘਣੀ ਧੁੰਦ ਕਾਰਨ ਜਿੱਥੇ ਸੜਕੀ ਆਵਾਜਾਈ ’ਤੇ ਮਾੜਾ ਅਸਰ ਪਿਆ, ਉੱਥੇ ਹੀ ਰੇਲ ਤੇ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ। ਅੱਜ ਸਾਰਾ ਦਿਨ ਧੁੰਦ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਧੁੰਦ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਤੜਕੇ ਤੇ ਦੇਰ ਸ਼ਾਮ ਨੂੰ 31 ਦਸੰਬਰ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਵੀ ਦਿੱਤੀ ਹੈ। ਸੰਘਣੀ ਧੁੰਦ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਵਿਭਾਗ ਨੇ ਡਰਾਈਵਰਾਂ ਨੂੰ ‘ਫਾਗ ਲਾਈਟਾਂ’ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 22 ਰੇਲ ਗੱਡੀਆਂ ਤੈਅ ਸਮੇਂ ਤੋਂ ਪਛੜ ਕੇ ਚੱਲ ਰਹੀਆਂ ਹਨ। ਦਿੱਲੀ ਹਵਾਈ ਅੱਡੇ ‘ਤੇ 134 ਘਰੇਲੂ ਤੇ ਕੌਮਾਂਤਰੀ ਉਡਾਣਾਂ ਧੁੰਦ ਕਾਰਨ ਦੇਰੀ ਨਾਲ ਆਈਆਂ ਤੇ ਆਪਣੀ ਮੰਜ਼ਲ ਵੱਲ ਰਵਾਨਾ ਹੋਈਆਂ। ਦਿੱਲੀ ਤੋਂ 35 ਅੰਤਰਰਾਸ਼ਟਰੀ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ, ਉੱਥੇ ਹੀ 28 ਅੰਤਰਰਾਸ਼ਟਰੀ ਉਡਾਣਾਂ ਵੀ ਦੇਰੀ ਨਾਲ ਪੁੱਜੀਆਂ।
ਦੂਜੇ ਪਾਸੇ 43 ਘਰੇਲੂ ਉਡਾਣਾਂ ਦੀ ਰਵਾਨਗੀ ਤੇ 28 ਦੀ ਆਮਦ ਵਿੱਚ ਦੇਰੀ ਹੋਈ। ਪਟਿਆਲਾ, ਅੰਬਾਲਾ, ਚੰਡੀਗੜ੍ਹ, ਹਰਿਆਣਾ, ਦਿੱਲੀ, ਪਾਲਮ, ਬਰੇਲੀ, ਲਖਨਊ, ਵਾਰਾਣਸੀ ਤੇ ਗਵਾਲੀਅਰ ਵਿੱਚ ਸੰਘਣੀ ਧੁੰਦ ਕਾਰਨ 30 ਮੀਟਰ ਤੋਂ ਘੱਟ ਦੂਰੀ ਤੱਕ ਦੇਖਿਆ ਜਾ ਸਕਦਾ ਹੈ।
ਨੋਟ:ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਫ਼ੋੱਲੋ ਕਰ ਸਕਦੇ ਹੋ।
