ਮੌਸਮ ਵਿਭਾਗ ਵੱਲੋਂ ਤੂਫਾਨ ਤੇ ਬਾਰਸ਼ ਦੀ ਚੇਤਾਵਨੀ ..!!

0
347

ਨਵੀਂ ਦਿੱਲੀ  6 ਜੁਲਾਈ (ਸਾਰਾ ਯਹਾ): ਮੌਨਸੂਨ ਦਾ ਪ੍ਰਭਾਵ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਿਖਾਈ ਦੇ ਰਿਹਾ ਹੈ। ਭਾਰੀ ਬਾਰਸ਼ ਕਾਰਨ ਗੁਜਰਾਤ, ਮਹਾਰਾਸ਼ਟਰ ਤੇ ਬਿਹਾਰ ਬੁਰੀ ਸਥਿਤੀ ਵਿੱਚ ਹਨ। ਇਨ੍ਹਾਂ ਸੂਬਿਆਂ ਵਿੱਚ ਕਈ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਨੇ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸਮੇਂ ਦੌਰਾਨ ਪੰਜਾਬ, ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਫਰੀਦਾਬਾਦ, ਗਾਜ਼ੀਆਬਾਦ ਪਲਵਲ, ਹੋਡਲ, ਖੁਰਜਾ, ਔਰੰਗਾਬਾਦ, ਮਥੁਰਾ ਤੇ ਅਲਵਰ ਵਿੱਚ ਤੇਜ਼ ਬਾਰਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਵੀ ਮੁੰਬਈ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਿਹਾਰ, ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਮਹਾਰਾਸ਼ਟਰ, ਮਰਾਠਵਾੜਾ ਤੇ ਅੰਦਰੂਨੀ ਕਰਨਾਟਕ ਵਿੱਚ ਮੌਨਸੂਨ ਆਮ ਰਹਿਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਲਈ ਅਲਰਟ ਜਾਰੀ ਕੀਤਾ ਹੈ। ਬ੍ਰਹਿਮੰਬਾਈ ਮਿਊਂਸਪਲ ਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਅੱਜ ਦੁਪਹਿਰ 1:03 ਵਜੇ ਸਮੁੰਦਰ ਵਿੱਚ 4.67 ਮੀਟਰ ਦੀ ਉੱਚੀ ਲਹਿਰ ਉੱਠਣ ਦੀ ਉਮੀਦ ਹੈ।

LEAVE A REPLY

Please enter your comment!
Please enter your name here