ਮਾਨਸਾ, 14 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ)) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਪੁਲਿਸ ਪ੍ਰਸ਼ਾਸਨ ਵੱਲੋੋਂ ਆਮ ਲੋਕਾਂ ਦੀ ਸੁਰੱਖਿਆ ਲਈ ਅਤੇ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਨਾਉਣ ਲਈ ਫਲੈਗ ਮਾਰਚ ਤੇ ਰੋਡ ਮਾਰਚ ਲਗਾਤਾਰ ਜਾਰੀ ਹਨ।
ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਨਾਕਾ ਪੁਆਇੰਟਾਂ ’ਤੇ ਪੂਰੀ ਚੁਸਤੀ ਨਾਲ ਅਸਰਦਾਰ ਢੰਗ ਨਾਲ ਨਾਕਾਬੰਦੀਆਂ ਕਰਕੇ ਸੁਰੱਖਿਆ ਪ੍ਰਬੰਧਾਂ ਨੂੰ ਹੋੋਰ ਮਜਬੂਤ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਅੰਦਰ ਮੁਕੰਮਲ ਲਾਕਡਾਊਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਡਾ. ਭਾਰਗਵ ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਅੰਦਰ ਸ਼ੁਰੂ ਕੀਤੀ ਵਿਲੇਜ ਪੁਲਿਸ ਅਫਸਰ, ਪਿੰਡ-ਵਾਰਡ ਵਾਈਜ ਕਮੇਟੀ ਸਕੀਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ਵੱਲੋੋਂ ਵਿਲੇਜ ਪੁਲਿਸ ਅਫਸਰਾਂ ਰਾਹੀਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦੀ ਗਈ ਹਰੇਕ ਸਮੱਸਿਆਂ ਦਾ ਜ਼ਿਲ੍ਹਾ ਪ੍ਰਸਾਸ਼ਨ ਵੱਲੋੋਂ ਯੋੋਗ ਹੱਲ ਕਰਕੇ ਤੁਰੰਤ ਨਿਪਟਾਇਆ ਜਾ ਰਿਹਾ ਹੈ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਘਰਾਂ ਤੋੋਂ ਬਾਹਰ ਨਾ ਨਿਕਲਣ ਅਤੇ ਕੋਰੋਨਾ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਦੀ ਵਰਤੋੋਂ ਕਰਕੇ ਇਸ ਬਿਮਾਰੀ ਤੋਂ ਬਚੇ ਰਹਿਣ। ਉਨ੍ਹਾਂ ਦੱਸਿਆ ਕਿ ਇਸ ਵਾਇਰਸ ਤੋੋਂ ਬਚਾਅ ਕਰਨ ਲਈ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਪ੍ਰਸਾਸ਼ਨ ਵੱਲੋੋਂ ਜਰੂਰੀ ਵਸਤਾਂ ਅਤੇ ਜਰੂਰੀ ਸੇਵਾਵਾਂ ਨੂੰ ਲੋੋੜਵੰਦਾਂ ਕੋਲ ਘਰੋਂ-ਘਰੀਂ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤਾਂ ਅਤੇ ਸਮਾਜਸੇਵੀ ਸੰਸਥਾਵਾਂ ਦੀ ਮਦਦ ਨਾਲ ਗਰੀਬਾਂ, ਮਜਦੂਰਾਂ ਅਤੇ ਬੇਸਹਾਰਾ ਵਿਅਕਤੀਆਂ ਲਈ ਭੋੋਜਨ ਤੇ ਰੋੋਜਾਨਾਂ ਵਰਤੋੋਂ ਵਾਲਾ ਸਮਾਨ ਵੀ ਘਰ-ਘਰ ਜਾ ਕੇ ਜਰੂਰਤਮੰਦਾਂ ਨੂੰ ਮੁਫਤ ਵੰਡਿਆ ਜਾ ਰਿਹਾ ਹੈ ਅਤੇ ਪਸ਼ੂ-ਪੰਛੀਆਂ ਲਈ ਵੀ ਖਾਣੇ-ਦਾਣੇ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਵੱਲੋੋਂ ਵਾਇਰਸ ਦੀ ਰੋਕਥਾਮ ਸਬੰਧੀ ਵਹੀਕਲਾਂ, ਜਨਤਕ ਥਾਵਾਂ, ਬਾਜ਼ਾਰਾਂ ਨੂੰ ਦਵਾਈ ਦਾ ਛਿੜਕਾ ਕਰਵਾ ਕੇ ਸੈਨੀਟਾਈਜ ਕਰਵਾਇਆ ਜਾ ਰਿਹਾ ਹੈ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋੋਂ ਕੋੋਰੋੋਨਾ ਵਾਇਰਸ ਤੋਂ ਬਚਾਅ ਲਈ ਦਿਨ-ਰਾਤ ਡਿਊਟੀ ਨਿਭਾਅ ਕੇ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੀ ਉਲੰਘਣਾ ਸਬੰਧੀ 23 ਮਾਰਚ 2020 ਤੋੋਂ ਅੱਜ ਤੱਕ ਅ/ਧ 269,188 ਹਿੰ:ਦੰ: ਤਹਿਤ 100 ਮੁਕੱਦਮੇ ਦਰਜ ਕਰਕੇ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 31 ਵਹੀਕਲਾਂ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾ ਅ/ਧ 207 ਮੋੋਟਰ ਵਹੀਕਲ ਐਕਟ ਤਹਿਤ ਅੱਜ ਤੱਕ ਕੁੱਲ 304 ਵਹੀਕਲਾਂ ਨੂੰ ਬੰਦ ਕੀਤਾ ਗਿਆ ਹੈ।