*ਮੌੜ ਜੋਨ ਦੀਆਂ ਗਰਮ ਰੁੱਤ ਖੇਡਾਂ 1 ਅਗਸਤ ਤੋਂ 6 ਅਗਸਤ ਤੱ*

0
33

ਬਠਿੰਡਾ 27 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ)

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੀ ਅਗਵਾਈ ਵਿੱਚ 

ਪ੍ਰਿੰਸੀਪਲ ਦਿਲਪ੍ਰੀਤ ਸਿੰਘ ਸੰਧੂ ਜੋਨਲ ਪ੍ਰਧਾਨ ਟੂਰਨਾਮੈਂਟ ਕਮੇਟੀ ਮੌੜ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਸ ਰਾਮਨਗਰ ਮੌੜ ਜੋਨ ਦੀ ਇੱਕ ਅਹਿਮ ਮੀਟਿੰਗ ਹੋਈ।

      ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਜੋਨ ਪੱਧਰੀ ਖੇਡਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।

        ਟੂਰਨਾਮੈਂਟ ਸੰਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਹਰਜਿੰਦਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਗਰਮ ਰੁੱਤ ਜੋਨ ਪੱਧਰੀ ਟੂਰਨਾਮੈਂਟ 1 ਅਗਸਤ ਤੋਂ 6 ਅਗਸਤ ਤੱਕ ਵੱਖ ਵੱਖ ਸਕੂਲ ਗਰਾਊਡਾ ਵਿਚ ਕਰਵਾਏ ਜਾਣਗੇ।

          ਇਹਨਾਂ ਖੇਡ ਮੁਕਾਬਲਿਆਂ ਲਈ ਅਵਤਾਰ ਸਿੰਘ, ਹਰਪਾਲ ਸਿੰਘ, ਨਵਦੀਪ ਕੌਰ, ਗੁਰਸ਼ਰਨ ਸਿੰਘ, ਕੁਲਦੀਪ ਸ਼ਰਮਾ, ਵਰਿੰਦਰ ਸਿੰਘ, ਰਾਜਿੰਦਰ ਸ਼ਰਮਾ, ਹਰਜੀਤ ਪਾਲ ਸਿੰਘ ਖੇਡ ਕਨਵੀਨਰ ਲਗਾਏ ਗਏ ਹਨ।

      ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਰਾਮਗੜ ਭੂੰਦੜ, ਰਾਜਿੰਦਰ ਸਿੰਘ ਢਿਲੋਂ,ਹਰਜੀਤ ਪਾਲ ਸਿੰਘ, ਜਸਵਿੰਦਰ ਸਿੰਘ ਗਿੱਲ,

ਲਖਵੀਰ ਸਿੰਘ,ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਚਰਨਾਥਲ, ਬਲਰਾਜ ਸਿੰਘ, ਰਾਜਵੀਰ ਕੌਰ, ਕਸ਼ਮੀਰ ਸਿੰਘ, ਅਮਨਦੀਪ ਸਿੰਘ, ਵਰਿੰਦਰ ਸਿੰਘ ਬਾਕਸਰ, ਅਵਤਾਰ ਸਿੰਘ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

LEAVE A REPLY

Please enter your comment!
Please enter your name here