*ਮੌੜ ਜੋਨ ਦੀਆਂ ਗਰਮ ਰੁੱਤ ਖੇਡਾਂ ਸ਼ਾਨੋ ਸ਼ੋਕਤ ਨਾਲ ਸਪੰਨ*

0
33

ਬਠਿੰਡਾ 7 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ)

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੌੜ ਜੋਨ ਦੀਆਂ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪਨ ਹੋ ਗਈਆ ਹਨ।

         ਅਖੀਰਲੇ ਦਿਨ ਗਰਮ ਰੁੱਤ ਖੇਡਾਂ ਦਾ ਉਦਘਾਟਨ ਜੋਨਲ ਪ੍ਰਧਾਨ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਸੰਧੂ ਵਲੋ ਸਾਹਿਬਜ਼ਾਦਾ ਅਜੀਤ ਸਿੰਘ ਕਾਨਵੇਂਟ ਸਕੂਲ ਗਹਿਰੀ ਬਾਰਾਂ ਸਿੰਘ ਵਿਖੇ ਕੀਤਾ ਗਿਆ।

             ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਜਨਰਲ ਸਕੱਤਰ ਲੈਕਚਰਾਰ ਹਰਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਕਬੱਡੀ ਸਰਕਲ ਅੰਡਰ 17 ਮੁੰਡੇ ਵਿੱਚ ਸਕੂਲ ਆਫ ਐਮੀਨੈਸ ਰਾਮਨਗਰ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਮੋੜ ਖੁਰਦ ਨੇ ਦੂਜਾ, ਅੰਡਰ 19 ਵਿੱਚ ਐਫ ਐਸ ਡੀ ਸਕੂਲ ਜੋਧਪੁਰ ਪਾਖਰ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ,ਗੱਤਕਾ ਅੰਡਰ 14 ਕੁੜੀਆਂ ਸਿੰਗਲ ਸੋਟੀ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਕਾਨਵੇਂਟ ਸਕੂਲ ਗਹਿਰੀ ਬਾਰਾਂ ਸਿੰਘ ਨੇ ਪਹਿਲਾਂ, ਸਕੂਲ ਆਫ ਐਮੀਨੈਸ ਰਾਮਨਗਰ ਨੇ ਦੂਜਾ, ਅੰਡਰ 17 ਲੜਕੇ ਫਰੀ ਸੋਟੀ ਵਿੱਚ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਜੋਧਪੁਰ ਪਾਖਰ ਨੇ ਪਹਿਲਾਂ, ਸਕੂਲ ਆਫ ਐਮੀਨੈਸ ਨੇ ਦੂਜਾ,ਖੋ ਖੋ ਅੰਡਰ 17 ਵਿੱਚ ਗਿਆਨ ਗੁਣ ਸਾਗਰ ਇੰਟਰਨੈਸ਼ਨਲ ਸਕੂਲ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਬੁਰਜ ਮਾਨਸਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

     ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਕਾਨਵੇਂਟ ਸਕੂਲ ਦੇ ਚੇਅਰਮੈਨ ਮੱਖਣ ਸਿੰਘ, ਚੀਫ ਕੈਸੀਅਰ ਜਸਵਿੰਦਰ ਸਿੰਘ, ਐਮ ਡੀ,ਹਰਬੰਸ ਸਿੰਘ, ਪ੍ਰਿੰਸੀਪਲ ਗੁਰਪ੍ਰੀਤ ਕੌਰ, ਸੀਨੀਅਰ ਕੋਆਰਡੀਨੇਟਰ ਮਨਪ੍ਰੀਤ ਕੌਰ, ਭੁਪਿੰਦਰ ਸਿੰਘ ਤੱਗੜ, ਵਰਿੰਦਰ ਸਿੰਘ ਵਿਰਕ, ਲੈਕਚਰਾਰ ਬਿੰਦਰਪਾਲ ਸਿੰਘ, ਹਰਪਾਲ ਸਿੰਘ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਕੁਲਦੀਪ ਸਿੰਘ ਮੂਸਾ, ਰਜਿੰਦਰ ਸਿੰਘ ਢਿੱਲੋਂ, ਨਵਦੀਪ ਕੌਰ,ਖੁਸ਼ਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਗੱਤਕਾ ਕੋਚ,ਸੋਮਾ ਵਤੀ ਹਾਜ਼ਰ ਸਨ।

NO COMMENTS