*ਮੌੜ ਮੰਡੀ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਭਰੇ ਬਾਜ਼ਾਰ ਮੁੰਡੇ ਨੂੰ ਤੇਜ਼ ਹਥਿਆਰਾਂ ਨਾਲ ਵੱਢਿਆ*

0
649

ਮੌੜ ਮੰਡੀ, 08 ਜੁਲਾਈ:-(ਸਾਰਾ ਯਹਾਂ/ਪੱਤਰ ਪ੍ਰੇਰਕ) ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ, ਚੋਰਾਂ ਲੁਟੇਰਿਆਂ ਅਤੇ ਗੁੰਡਿਆਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਮੌੜ ਮੰਡੀ ਵਿੱਚ ਸ਼ਰੇਆਮ ਗੁੰਡਾਗਰਦੀ ਦਾ ਨਾਚ ਦੇਖਣ ਨੂੰ ਮਿਲਿਆ। ਇਸ ਦੌਰਾਨ ਟਰੱਕ ਯੂਨੀਅਨ ਵਿੱਚ ਬੈਠੇ ਜਸਪਾਲ ਸਿੰਘ ਅਠਿਆਣੀ ਨਾਮਕ ਨੌਜਵਾਨ ਨੂੰ ਦਰਜਨ ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਟਰੱਕ ਯੂਨੀਅਨ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਜ਼ਖਮੀ ਨੌਜਵਾਨ ਨੂੰ ਪਹਿਲਾਂ ਮੌੜ ਮੰਡੀ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ। 

ਦੂਜੇ ਪਾਸੇ ਜ਼ਖਮੀ ਨੌਜਵਾਨ ਜਸਪਾਲ ਸਿੰਘ ਅਠਿਆਣੀ ਦੇ ਭਰਾ ਸੁਖਪਾਲ ਸਿੰਘ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਉਸ ਦਾ ਕਤਲ ਹੋਇਆ ਸੀ। ਇਸ ਕਤਲ ਕੇਸ ਦੇ ਮੁਲਜ਼ਮ ਜੇਲ੍ਹ ਵਿੱਚ ਹਨ, ਫਿਰ ਵੀ ਅੱਜ ਇਸੇ ਕਤਲ ਕੇਸ ਨੂੰ ਲੈ ਕੇ ਰੰਜਿਸ਼ ਕਾਰਨ ਹਮਲਾਵਰਾਂ ਵੱਲੋਂ ਉਸ ਦੇ ਭਰਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਹਮਲਾਵਰਾਂ ਨੇ ਜਸਪਾਲ ਸਿੰਘ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ, ਜਦਕਿ ਉਸ ਦਾ ਇੱਕ ਹੱਥ ਪਹਿਲਾਂ ਹੀ ਕੰਮ ਨਹੀਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਬਾਵਜੂਦ ਪੁਲੀਸ ਪ੍ਰਸ਼ਾਸਨ ਮੌਕੇ ’ਤੇ ਨਹੀਂ ਪੁੱਜਿਆ। ਉਹ ਜਸਪਾਲ ਨੂੰ ਆਪਣੀ ਨਿੱਜੀ ਗੱਡੀ ਵਿੱਚ ਇਲਾਜ ਲਈ ਬਠਿੰਡਾ ਲੈ ਕੇ ਆਏ ਹਨ। ਜਸਪਾਲ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੁਲਸ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਜਾਨ ਮਾਲ ਨੂੰ ਪਹਿਲਾਂ ਹੀ ਖਤਰਾ ਹੈ।

LEAVE A REPLY

Please enter your comment!
Please enter your name here