*ਮ੍ਰਿਤਕ ਕਿਸਾਨ ਦੀ ਜ਼ਮੀਨ ਨਿਲਾਮੀ ਕਿਸਾਨ ਸੰਗਠਨ ਨੇ ਰੁਕਵਾਈ*

0
37

11ਅਗਸਤ ਸਾਰਾ ਯਹਾਂ/ਬੀਰਬਲ ਧਾਲੀਵਾਲ) ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਕਿਸੇ ਵੀ ਕਿਸਾਨ ਦੀ ਕਰਜ਼ੇ ਦੇ ਬਦਲੇ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦਾ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ਦਾ ਕਰਜ਼ ਮਾਫ ਕਰ ਦਿੱਤਾ ਜਾਵੇਗਾ ਬੇਸ਼ੱਕ ਕੈਪਟਨ ਸਰਕਾਰ ਨੂੰ ਅੱਜ ਸੱਤਾ ਵਿੱਚ ਆਇਆਂ ਸਾਢੇ ਚਾਰ ਸਾਲ ਬੀਤ ਚੁੱਕੇ ਨੇ ਪਰ ਅੱਜ ਵੀ ਕਿਸਾਨਾਂ ਦੀਆਂ ਕਰਜ਼ੇ ਦੇ ਬਦਲੇ ਜ਼ਮੀਨ ਕੁਰਕ ਹੋ ਰਹੀਆਂ ਨੇ ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਦੇ ਮ੍ਰਿਤਕ ਕਿਸਾਨ ਜਗਸੀਰ ਸਿੰਘ ਦੀ 7 ਲੱਖ 81 ਹਜ਼ਾਰ 725 ਦੇ ਬਦਲੇ 26 ਕਨਾਲ 7 ਮਰਲੇ ਜ਼ਮੀਨ ਦੀ ਕੁਰਕੀ ਕੀਤੀ ਜਾਣੀ ਸੀ ਜਿਸ ਦਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੂੰ ਪਤਾ ਲੱਗਿਆ ਅਤੇ ਉਨ੍ਹਾਂ ਨੇ ਪਿੰਡ ਦੇ ਵਿੱਚ ਹੀ ਪੰਜਾਬ ਸਰਕਾਰ ਤੇ ਬੈਂਕ ਅਧਿਕਾਰੀਆਂ ਦੇ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ ਜਿਸ ਦੇ ਚੱਲਦਿਆਂ ਕੋਈ ਵੀ ਬੈਂਕ ਅਧਿਕਾਰੀ ਜ਼ਮੀਨ ਕੁਰਕ ਕਰਨ ਦੇ ਲਈ ਨਹੀਂ ਪਹੁੰਚਿਆ  

 ਮ੍ਰਿਤਕ ਕਿਸਾਨ ਜਗਸੀਰ ਸਿੰਘ ਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਉਸਦੇ ਪਤੀ ਵੱਲੋਂ ਇੱਕੀ ਸਾਲ ਪਹਿਲਾਂ ਬੈਂਕ ਤੋਂ ਟਰੈਕਟਰ ਕਢਵਾਇਆ ਗਿਆ ਸੀ ਜਿਸ ਦਾ ਉਨ੍ਹਾਂ ਦੇ ਸਿਰ ਦੋ ਲੱਖ ਰੁਪਏ ਕਰਜ਼ ਸੀ ਪਰ ਪੰਜ ਸਾਲ ਤੱਕ ਕਿਸੇ ਵੀ ਬੈਂਕ ਅਧਿਕਾਰੀ ਨੇ ਗੇੜਾ ਨਹੀਂ ਮਾਰਿਆ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਨੋਟਿਸ ਭੇਜਿਆ ਗਿਆ ਉਸ ਸਮੇਂ ਦੀ ਸਰਕਾਰ ਨੇ ਕਿਹਾ ਸੀ ਕਿ ਕਿਸਾਨਾਂ ਦਾ ਕਰਜ਼ ਮਾਫ ਕਰ ਦਿੱਤਾ ਹੈ ਪਰ ਹੁਣ ਕੁਝ ਸਾਲਾਂ ਤੋਂ ਬੈਂਕ ਅਧਿਕਾਰੀਆਂ ਨੇ ਗੇੜੇ ਜ਼ਿਆਦਾ ਸ਼ੁਰੂ ਕਰ ਦਿੱਤੇ ਜਿਸ ਕਾਰਨ ਛੇ ਮਹੀਨੇ ਪਹਿਲਾਂ ਉਨ੍ਹਾਂ ਦਾ ਪਤੀ ਵੀ ਇਸ ਟੈਂਸ਼ਨ ਦੇ ਕਾਰਨ ਖ਼ੁਦਕੁਸ਼ੀ ਕਰ ਗਿਆ ਸੀ ਅਤੇ ਹੁਣ ਫਿਰ ਬੈਂਕ ਵੱਲੋਂ ਉਨ੍ਹਾਂ ਨੂੰ ਸੱਤ ਲੱਖ ਇਕਆਸੀ ਹਜ਼ਾਰ ਰੁਪਏ ਦਾ ਨੋਟਿਸ ਭੇਜ ਕੇ ਉਨ੍ਹਾਂ ਦੀ ਜ਼ਮੀਨ ਕੁਰਕ ਕਰਨ ਦਾ ਐਲਾਨ ਕੀਤਾ ਹੈ  

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਸਰਪ੍ਰਸਤ ਜਸਬੀਰ ਸਿੰਘ ਬਾਜਵਾ ਅਤੇ ਗੁਰਮੇਲ ਸਿੰਘ ਖੋਖਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਕਿਸਾਨਾਂ ਦਾ ਕਰਜ਼ ਮਾਫ ਕਰਨ ਅਤੇ ਕਿਸਾਨਾਂ ਦੀ ਜ਼ਮੀਨ ਕਰਜ਼ ਦੇ ਬਦਲੇ ਕੁਰਕ ਨਾ ਹੋਣ ਦੇਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਲਗਾਤਾਰ ਕਿਸਾਨਾਂ ਦੀਅਾਂ ਕਰਜ਼ੇ ਬਦਲੇ ਜ਼ਮੀਨਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਉਹਨਾਂ ਕਿਹਾ ਕਿ ਕਿਸਾਨ ਜਗਸੀਰ ਸਿੰਘ ਵੀ ਕਰਜ਼ੇ ਕਾਰਨ ਖੁਦਕੁਸ਼ੀ ਕਰ ਗਿਆ ਸੀ ਤੇ ਹੁਣ ਬੈਂਕ ਵੱਲੋਂ ਫਿਰ ਉਨ੍ਹਾਂ ਦੀ ਜ਼ਮੀਨ ਨਿਲਾਮ ਕਰਨ ਦਾ ਨੋਟਿਸ ਭੇਜਿਆ ਗਿਆ ਹੈ ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਜ਼ਮੀਨ ਕੁਰਕੀਆਂ ਨਾ ਰੋਕੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਵੀ ਕਿਸਾਨਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹਿਣਗੇ ਇਸ ਮੌਕੇ ਕਿਸਾਨ ਮਲਕੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਗੁਰਮੇਲ ਸਿੰਘ ਖੋਖਰ ਅਤੇ ਮਹਿਲਾਵਾਂ ਆਦਿ ਮੌਜੂਦ ਸਨ    

NO COMMENTS