ਮਾਨਸਾ 31 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਸਵ: ਰਾਮ ਗੋਪਾਲ ਸਿੰਗਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀਆਂ ਅੱਖਾਂ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕਰਵਾਈਆਂ ਗਈਆਂ ਸਨ ਇਹ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ ਹੈ ਅੱਜ ਮਹਾਨ ਨੇਤਰਦਾਨੀ ਰਾਮ ਗੋਪਾਲ ਸਿੰਗਲਾ ਨਮਿੱਤ ਅੰਤਿਮ ਅਰਦਾਸ ਮੌਕੇ ਪਰਿਵਾਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਜਦੋਂ ਵੀ ਕਿਸੇ ਵਿਅਕਤੀ ਦੀ ਮੌਤ ਹੁੰਦੀ ਹੈ ਤਾਂ ਛੇ ਘੰਟੇ ਵਿੱਚ ਉਸਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਇਹ ਅੱਖਾਂ ਦਾਨ ਕਰਨ ਲਈ ਮਿ੍ਤਕ ਦੇਹ ਨੂੰ ਕਿਸੇ ਹਸਪਤਾਲ ਵਗੈਰਾ ਚ ਨਹੀਂ ਲਿਜਾਣਾ ਪੈਂਦਾ ਸਗੋਂ ਆਈ ਬੈਂਕ ਦੇ ਡਾਕਟਰਾਂ ਦੀ ਟੀਮ ਵਲੋਂ ਮਿ੍ਤਕ ਦੇ ਘਰ ਜਾ ਕੇ ਅੱਖਾਂ ਲਈਆਂ ਜਾਂਦੀਆਂ ਹਨ ਅਤੇ ਬਾਅਦ ਵਿੱਚ ਆਈ ਬੈਂਕ ਲਿਆ ਕੇ ਪਹਿਲਾਂ ਤੋਂ ਬਣੀ ਲੋੜਵੰਦ ਨੇਤਰਹੀਣਾਂ ਦੀ ਸੂਚੀ ਮੁਤਾਬਕ ਅੱਖਾਂ ਲਗਾ ਕੇ ਨੇਤਰਹੀਣ ਦੀ ਜ਼ਿੰਦਗੀ ਨੂੰ ਰੋਸ਼ਨ ਕੀਤਾ ਜਾਂਦਾ ਹੈ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਮਰਨ ਉਪਰੰਤ ਨੇਤਰਦਾਨ ਕਰਨ ਲਈ ਬਚਨਬੱਧ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਪ੍ਰੇਮ ਅਰੋੜਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ,ਆਮ ਆਦਮੀ ਪਾਰਟੀ ਦੇ ਆਗੂ ਐਡਵੋਕੇਟ ਨਵਦੀਪ ਸ਼ਰਮਾਂ,ਸੱਤਪਾਲ ਬਾਂਸਲ ਪ੍ਰਧਾਨ ਸੰਤ ਬਾਬਾ ਬੋਧਾ ਨੰਦ ਗਊਸ਼ਾਲਾ ਸਮੇਤ ਸ਼ਹਿਰ ਦੀਆਂ ਰਾਜਨੀਤਿਕ,ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।