*ਮ੍ਰਿਤਕ ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕੀਤੇ ਇਹ ਐਲਾਨ*

0
156

13,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):: ਪਿਛਲੇ ਕਈ ਦਿਨਾਂ ਤੋਂ ਬਰਨਾਲਾ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਲਵਪ੍ਰੀਤ ਸਿੰਘ ਦੀ ਮੌਤ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਚਰਚਾ ਵਿਚ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਲਵਪ੍ਰੀਤ ਦੀ ਮੌਤ ਉਸ ਦੀ ਪਤਨੀ ਵੱਲੋਂ ਕੈਨੇਡਾ ਪਹੁੰਚ ਉਸ ਨਾਲ ਕੀਤੇ ਧੋਖੇ ਕਾਰਨ ਹੋਈ।

ਇਸ ਮੁੱਦੇ ‘ਤੇ ਪਰਿਵਾਰ ਨਾਲ ਗੱਲਬਾਤ ਕਰਨ ਲਈ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਲਵਪ੍ਰੀਤ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੀ। ਜਿੱਥੇ ਉਨ੍ਹਾਂ ਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦਿੱਤਾ।

ਇਸ ਦੇ ਨਾਲ ਹੀ ਮੈਡਮ ਮੁਨੀਸ਼ਾ ਗੁਲਾਟੀ ਨੂੰ ਮਿਲਣ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਧੋਖਾਧੜੀ ਦੇ ਸ਼ਿਕਾਰ ਹੋਏ ਹੋਰ ਵੀ ਕਈ ਨੌਜਵਾਨ ਅਤੇ ਲੋਕ ਪਹੁੰਚੇ। ਇਸ ਮੌਕੇ ਮੈਡਮ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਕਾਨਟ੍ਰੈਕਟ ਮੈਰੀਜ਼ ਕਰ ਵਿਦੇਸ਼ ਜਾਣ ਦਾ ਢੰਗ ਗਲਤ ਹੈ ਅਤੇ ਇਸ ਦਾ ਰੁਝਾਨ ਪੰਜਾਬ ਵਿਚ ਵਧਦਾ ਜਾ ਰਿਹਾ ਹੈ। ਜਿਸ ‘ਚ ਹੋਣ ਵਾਲੇ ਧੋਖੇ ਦੀ ਸ਼ਿਕਾਇਤਾਂ ਵੀ ਵਧ ਰਹੀਆਂ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਲਵਪ੍ਰੀਤ ਦਾ ਵੀ ਇਹੀ ਮਾਮਲਾ ਹੈ।

ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਕਰਕੇ ਹੀ ਲਵਪ੍ਰੀਤ ਨੇ ਖੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਅੱਜ ਪਰਿਵਾਰ ਨੂੰ ਮਿਲ ਕੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਜਿਹੜਾ ਵੀ ਦੋਸ਼ੀ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ।https://imasdk.googleapis.com/js/core/bridge3.470.2_en.html#goog_628460390Ad ends in 20s

ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਲਵਪ੍ਰੀਤ ਦੀ ਪਤਨੀ ਬੇਅੰਤ ਅਤੇ ਬੇਅੰਤ ਦੇ ਪਰਿਵਾਰ ਨਾਲ ਵੀ ਵਿਚਾਰ ਵਟਾਂਦਰੇ ਕੀਤੇ ਗਏ ਹਨ। ਪਰ ਬੇਅੰਤ ਲਵਪ੍ਰੀਤ ਦੀ ਮੌਤ ਨੂੰ ਖੁਦਕੁਸ਼ੀ ਨਹੀਂ ਮੰਨਦੇ। ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਨੇੜਿਓਂ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਲਵਪ੍ਰੀਤ ਦੀ ਪਤਨੀ ਦੋਸ਼ੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਵੀ ਭਾਰਤ ਆਉਣਾ ਪਏਗਾ।

ਚੇਅਰਪਰਸਨ ਗੁਲਾਟੀ ਨੇ ਉਨ੍ਹਾਂ ਨੌਜਵਾਨਾਂ ਨੂੰ ਵੀ ਇਨਸਾਫ ਦਾ ਭਰੋਸਾ ਦਿੱਤਾ ਜੋ ਧੋਖਾਧੜੀ ਦੀ ਸ਼ਿਕਾਇਤ ਲੈ ਉਨ੍ਹਾਂ ਨੂੰ ਮਿਲਣ ਪਹੁੰਚੇ ਸੀ। ਸਾਰੇ ਪੀੜਤ ਲੋਕਾਂ ਦੀਆਂ ਦਰਖਾਸਤਾਂ ਲੈਂਦਿਆਂ ਮੈਡਮ ਗੁਲਾਟੀ ਨੇ ਕਾਰਵਾਈ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਵਿਦੇਸ਼ ਜਾਣ ਦੀ ਜੋ ਦੌੜ ਹੈ ਉਹ ਗਲਤ ਹੈ। ਜਿਸ ਨੂੰ ਰੋਕਣ ਦੀ ਲੋੜ ਹੈ।

NO COMMENTS