*ਮੰਡੀਆਂ ਚ’ ਕਿਸਾਨਾਂ ਨੂੰ ਹੁਣ ਰੁਲਣ ਨਹੀਂ ਦਿੱਤਾ ਜਾਵੇਗਾ-ਆਪ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ*

0
24

ਬੁਢਲਾਡਾ 31 ਮਾਰਚ (ਸਾਰਾ ਯਹਾਂ/ ਅਮਨ ਮਹਿਤ) ਹਾੜ੍ਹੀ ਦੀ ਫਸਲ ਨੂੰ ਮੱਦੇਨਜ਼ਰ ਰੱਖਦਿਆਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵਜੋਂ ਅੱਜ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹਲਕੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁਲਾਜ਼ਮ ਕਿਸਾਨਾਂ ਨੂੰ ਸਹਿਯੋਗ  ਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਡੀਆਂ ’ਚ ਕਿਸਾਨ ਦਾ ਇਕ-ਇਕ ਦਾਣਾ ਸਮੇਂ ਸਿਰ ਖਰੀਦ ਕਰਕੇ ਉਨ੍ਹਾਂ ਦੀ ਫਸਲ ਦਾ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਕਰਨ ਦੇ ਢਾਂਚੇ ਨੂੰ ਲਾਗੂ ਕਰਨ ਤਾਂ ਜੋ ਕਿਸਾਨ ਆਪਣੀ ਫਸਲ ਸਾਫ਼ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਖਰੀਦ ਏਜੰਸੀਆਂ ਬਿਨਾਂ ਕਿਸੇ ਮੁਸ਼ਕਿਲ ਤੋਂ ਤੁਰੰਤ ਖਰੀਦ ਕਰ ਸਕਣ।

ਇਸ ਮੌਕੇ ਬੋਲਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਮਨਮੋਹਨ ਸਿੰਘ ਨੇ ਦੱਸਿਆ ਕਿ ਬੁਢਲਾਡਾ ਮਾਰਕੀਟ ਅਧੀਨ ਮੁੱਖ ਯਾਰਡ ਸਮੇਤ 19 ਖਰੀਦ ਕੇਂਦਰਾਂ ਉੱਪਰ ਛਾਂ, ਪੀਣ ਵਾਲਾ ਪਾਣੀ, ਬਿਜਲੀ, ਸਫਾਈ ਅਤੇ ਕੋਰੋਨਾ ਮਹਾਮਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਪਰ ਬੁਢਲਾਡਾ ਅਤੇ ਇਸ ਦੇ ਆਸ-ਪਾਸ ਖੇਤਰਾਂ ’ਚ ਕਣਕ ਦੀ ਆਮਦ ਨਾ ਹੋਣ ਦੇ ਬਾਵਜੂਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਮੰਡੀਆਂ ’ਚ 9,80,026 ਕੁਇੰਟਲ ਕਣਕ ਦੀ ਆਮਦ ਹੋਈ ਸੀ। ਇਸ ਵਾਰ ਹੋਰ ਵੱਧ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਸੇਖੋਂ, ਆਪ ਆਗੂ ਸੁਭਾਸ਼ ਨਾਗਪਾਲ, ਸ਼ੰਟੀ ਗਰਗ, ਲੇਖਾਕਾਰ ਸਤਪਾਲ ਬਰੇਟਾ, ਕੀਮੀ ਗਰਗ ਬੋਹਾ, ਮੰਡੀ ਸੁਪਰਵਾਈਜਰ ਬਰੇਟਾ ਦੀਨੇਸ਼ ਕੁਮਾਰ, ਅਵਿਨਾਸ਼ ਜਿੰਦਲ ਬੋਹਾ, ਕੁਲਦੀਪ ਸਿੰਘ ਬੁਢਲਾਡਾ ਆਦਿ ਮੌਜੂਦ ਸਨ। 

NO COMMENTS