*ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਨੇ ਸਰਕਾਰ ਨੂੰ ਕੀਤਾ ਚੁਕੰਨਾ*

0
55

ਮਾਨਸਾ 12 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ): —- ਕਣਕ ਦੇ ਸੀਜਨ ਨੂੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਜਿਲ੍ਹਾ ਮਾਨਸਾ ਦੀ ਇੱਕ ਮੀਟਿੰਗ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਬਰੇਟਾ, ਭੀਖੀ, ਬੁਢਲਾਡਾ, ਸਰਦੂਲਗੜ੍ਹ ਦੇ ਆੜ੍ਹਤੀਆਂ ਨੇ ਹਿੱਸਾ ਲਿਆ। ਇਸ ਮੌਕੇ ਬੋਲਦਿਆਂ ਆੜਹਤੀਆ ਐਸੋਸੀਏਸ਼ਨ ਜਿਲ੍ਹਾ ਮਾਨਸਾ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਮੁਤਾਬਕ ਮੰਡੀਆਂ ਵਿੱਚ ਲਿਫਟਿੰਗ 72 ਘੰਟਿਆਂ ਅੰਦਰ ਹੋਣੀ ਜਰੂਰ ਕਰਵਾਈ ਜਾਵੇ। ਪਰ ਪਿਛਲੇ 5 ਦਿਨਾਂ ਤੋਂ ਦੇਖਣ ਵਿੱਚ ਆ ਰਿਹਾ ਹਖ਼ੈ ਕਿ ਲਿਫਟਿੰਗ ਦੀ ਰਫਤਾਰ ਧੀਮੀ ਗਤੀ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਕੋਈ ਵੀ ਕਟੋਤੀ ਨਹੀਂ ਦਿੱਤੀ ਜਾਵੇਗੀ। ਪਰ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਕਟੋਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਨਿਯਮਾਂ ਮੁਤਾਬਕ 24 ਘੰਟਿਆਂ ਅੰਦਰ ਲਿਫਟਿੰਗ ਹੋਣਾ ਲਾਜਮੀ ਹੈ। ਬੱਬੀ ਦਾਨੇਵਾਲੀਆ ਨੇ ਕਿਹਾ ਕਿ ਮੰਡੀਆਂ ਅੰਦਰ ਲਾਇਟ ਦਾ ਵੀ ਪੂਰਾ ਪ੍ਰਬੰਧ ਹੋਣਾ ਜਰੂਰੀ ਹੈ। ਜਿਸ ਨਾਲ ਮੁਸ਼ਕਿਲਾਂ ਪੇਸ਼ ਆ ਸਕਦੀਆਂ ਹਨ। ਉਨ੍ਹਾਂ ਕਿਹਾ ਕਿਪਿਛਲੇ ਸੀਜਨ ਵਿੱਚ ਐੱਫ.ਸੀ.ਆਈ ਨੇ ਪੀ.ਐੱਫ ਦੀ ਕਟੋਤੀ ਕੀਤੀ ਸੀ। ਜਿਸ ਦਾ ਭੁਗਤਾਣ ਵੀ ਕੀਤਾ ਜਾਵੇ ਅਤੇ ਨਵੀਂ ਕਟੋਤੀ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਹੁਣੇ ਤੋਂ ਮਾੜੈ ਪ੍ਰਬੰਧਾਂ ਦੀ ਝਲਕ ਦਿਖਣ ਲੱਗੀ ਹੈ, ਜਿਸ ਲਈ ਸਰਕਾਰ ਅਤੇ ਪ੍ਰਸ਼ਾਸ਼ਨ ਜਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ, ਆੜ੍ਹਤੀਆਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਅਤੇ ਕਿਹਾ ਕਿ ਜੇਕਰ ਇਨ੍ਹਾਂ ਵਿੱਚ ਕੋਈ ਘਾਟ ਨਜਰ ਆਈ ਤਾਂ ਆੜ੍ਹਤੀਏ ਅਤੇ ਕਿਸਾਨ ਮੰਡੀਆਂ ਦੇ ਪ੍ਰਬੰਧ ਨੂੰ ਲੈ ਕੇ ਸੰਘਰਸ਼ ਕਰਨ ਲਈ ਵੀ ਮਜਬੂਰ ਹੋਣਗੇ। ਉਨ੍ਹਾਂ ਨੇ ਸਰਕਾਰ ਨੂੰ ਮੰਡੀਆਂ ਦੇ ਪ੍ਰਬੰਧ ਪੁਖਤਾ ਕਰਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਰਕਾਰ ਇਸ ਗੱਲ ਦਾ ਧਿਆਨ ਰੱਖੇ ਕਿ ਆੜਹਤੀਆਂ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਵੀ ਮੁਸ਼ਕਿਲ ਨਾ ਆਵੇ। ਇਸ ਮੌਕੇ ਜਤਿੰਦਰ ਮੋਹਨ ਬਰੇਟਾ, ਕੌਰ ਸੇਨ, ਅਵਤਾਰ ਸਿੰਘ, ਦਰਸ਼ਨ ਸਿੰਘ,ਜੀਵਨ ਕੁਮਾਰ, ਹਰਵਿੰਦਰ ਸਿੰਘ ਸੇਖੋਂ, ਬਿਕਰਮ ਸਿੰਘ, ਰਾਕੇਸ਼ ਕੁਮਾਰ, ਤੇਜਿੰਦਰਪਾਲ ਸਿੰਘ, ਭਗਵਾਨ ਦਾਸ, ਤਰਸੇਮ ਚੰਦ ਆਦਿ ਹਾਜਰ ਸਨ।

NO COMMENTS