*ਮੰਡੀਆਂ ਵਿਚ ਆ ਰਹੀ ਲਿਫਟਿੰਗ ਦੀ ਸਮੱਸਿਆ ਨੂੰ ਜਲਦ ਯੋਜਨਾਬੱਧ ਢੰਗ ਨਾਲ ਹੱਲ ਕਰ ਲਿਆ ਜਾਵੇਗਾ-ਡਿਪਟੀ ਕਮਿਸ਼ਨਰ*

0
32

ਮਾਨਸਾ, 18 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ )  : ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਫਸਲ ਦੀ ਲਿਫਟਿੰਗ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ ਅਤੇ ਉਨ੍ਹਾਂ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਅਨਾਜ ਮੰਡੀ ਭੀਖੀ ਦਾ ਵਿਖੇ ਕਣਕ ਦੀ ਲਿਫਟਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਮੰਡੀ ਅੰਦਰ ਆੜ੍ਹਤੀਆਂ, ਮਜ਼ਦੂਰਾਂ ਤੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ। ਪੱਲੇਦਾਰ ਯੂਨੀਅਨ ਨੇ ਮੰਡੀ ਵਿਚ ਲਿਫਟਿੰਗ ਦੀ ਸਮੱਸਿਆ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਖਰੀਦ ਕੀਤੀ ਕਣਕ ਦੀ ਲਿਫਟਿੰਗ ਨੂੰ ਸੁਖਾਵੇਂ ਮਾਹੌਲ ਵਿਚ ਯੋਜਨਾਬੱਧ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਫ.ਸੀ.ਆਈ. ਵੱਲੋਂ ਕਵਰਡ ਗੁਦਾਮ ਅੰਦਰ ਕਣਕ ਸਟੋਰ ਕਰਨ ਦਾ ਮਾਮਲਾ ਰਾਜ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਲਿਫਟਿੰਗ ਦੇ ਕੰਮ ਲਈ ਮਜ਼ਦੂਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰ ਤਰ੍ਹਾਂ ਨਾਲ ਕਿਸਾਨ ਮਜ਼ਦੂਰਾਂ ਦੇ ਹਿਤ ਵਿਚ ਫੈਸਲੇ ਲੈਣ ਲਈ ਵਚਨਬੱਧ ਹੈ। ਉਨ੍ਹਾਂ ਕੱਚੀ ਲੇਬਰ/ਪੱਲੇਦਾਰਾਂ ਦੇ ਮਜ਼ਦੂਰੀ ਭੱਤੇ ਵਿਚ ਵਾਧਾ ਕਰਨ ਦੀ ਮੰਗ ਨੂੰ ਰਾਜ ਸਰਕਾਰ ਕੋਲ ਪਹੁੰਚਾਉਣ ਦਾ ਵਿਸ਼ਵਾਸ ਦਿਵਾਇਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 17203 ਮੀਟਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਅੰਦਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਵਿਜੇ ਕੁਮਾਰ ਸਿੰਗਲਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਸਲੋਧ ਬਿਸ਼ਨੋਈ ਤੋਂ ਇਲਾਵਾ ਕਿਸਾਨ, ਮਜ਼ਦੂਰ, ਪੱਲੇਦਾਰ ਯੂਨੀਅਨ ਦੇ ਆਗੂ ਮੌਜੂਦ ਸਨ।     

LEAVE A REPLY

Please enter your comment!
Please enter your name here