
ਮਾਨਸਾ, 10 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਮੰਗਲਵਾਰ ਬੀਤੀ ਸ਼ਾਮ ਤੱਕ ਮੰਡੀਆਂ ਅੰਦਰ ਕਣਕ ਦੀ 98 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1234 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ।
ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਆਈ 5 ਲੱਖ 96 ਹਜ਼ਾਰ 122 ਮੀਟਰਿਕ ਟਨ ਕਣਕ ਵਿਚੋਂ 5 ਲੱਖ, 96 ਹਜ਼ਾਰ 56 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਏਜ਼ੰਸੀ ਵੱਲੋਂ 187647 ਮੀਟਰਕ ਟਨ, ਮਾਰਕਫੈੱਡ ਵੱਲੋਂ 152027 ਮੀਟਰਕ ਟਨ, ਪਨਸਪ ਵੱਲੋਂ 159148, ਪੰਜਾਬ ਵੇਅਰਹਾਊਸ ਵੱਲੋਂ 91771 ਅਤੇ ਵਪਾਰੀਆਂ ਵੱਲੋਂ 5462 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
