-ਮੰਡੀਆਂ ਵਿੱਚੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ ਮਾਨਸਾ

0
5

ਮਾਨਸਾ, 23 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਦੇਸ਼ ਦੇ ਅੰਨਦਾਤਾ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਕਣਕ ਦੀ ਖਰੀਦੋ-ਫਰੋਖ਼ਤ ਦਾ ਕੰਮ ਸੁਚੱਜੇ ਢੰਗ ਨਾਲ ਨਿਰਵਿਘਨ ਰੂਪ ਵਿੱਚ ਚੱਲ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ 22 ਅਪ੍ਰੈਲ ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 158317 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸ ਮਿਤੀ ਤੱਕ 114250 ਮੀਟਰਕ ਟਨ ਦੀ ਆਮਦ ਹੋਈ ਸੀ। ਇਸ ਤਰ੍ਹਾਂ ਇਸ ਸਾਲ ਮੰਡੀਆਂ ਅੰਦਰ ਪਿਛਲੇ ਸਾਲ ਦੇ ਮੁਕਾਬਲੇ 44067 ਮੀਟਰਕ ਟਨ ਕਣਕ ਦੀ ਵੱਧ ਆਮਦ ਹੋਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 141683 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 47355 ਮੀਟਰਕ ਟਨ, ਐਫ.ਸੀ.ਆਈ. ਵੱਲੋਂ 6725, ਮਾਰਕਫੈਡ ਵੱਲੋਂ 41768, ਪਨਸਪ ਵੱਲੋਂ 27630, ਵੇਅਰਹਾਊਸ ਵੱਲੋਂ 17455 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 750 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਦਾ ਕੰਮ ਵੀ ਜਾਰੀ ਹੈ ਅਤੇ ਖਰੀਦ ਕੇਂਦਰਾਂ ਵਿੱਚੋਂ 66531 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਵਧਾਨੀਆਂ ਵਰਤ ਕੇ ਕੰਮ ਕਰਨ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਮੰਡੀਆਂ ਵਿੱਚ ਆਉਣ ਵਾਲੇ ਵਾਹਨਾਂ ਨੂੰ ਸੈਨੇਟਾਈਜ਼ ਕਰਨ ਉਪਰੰਤ ਹੀ ਅੰਦਰ ਆਉਣ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਦੂਰੀ ਬਣਾਈ ਰੱਖਣ, ਹੱਥਾਂ ਨੂੰ ਬਾਰ-ਬਾਰ ਸਾਫ਼ ਰੱਖਣ ਅਤੇ ਆਪਣਾ ਮੂੰਹ ਢੱਕ ਕੇ ਰੱਖਣ ਲਈ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਨੂੰ ਸਮੇਂ-ਸਮੇਂ ‘ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ।

NO COMMENTS