-ਮੰਡੀਆਂ ਵਿੱਚ ਹੋਈ 58522 ਮੀਟਰਕ ਟਨ ਕਣਕ ਦੀ ਆਮਦ : ਡਿਪਟੀ ਕਮਿਸ਼ਨਰ ਮਾਨਸਾ

0
12

ਮਾਨਸਾ, 20 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 19 ਅਪ੍ਰੈਲ ਦੀ ਸ਼ਾਮ ਤੱਕ 58522 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਮਿਤੀ ਤੱਕ ਮੰਡੀਆਂ ਵਿੱਚ 18190 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 46107 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗਰੇਨ ਵੱਲੋਂ 15535 ਮੀਟਰਕ ਟਨ, ਐਫ.ਸੀ.ਆਈ. ਵੱਲੋਂ 1530, ਮਾਰਕਫੈਡ ਵੱਲੋਂ 15289, ਪਨਸਪ ਵੱਲੋਂ 8705 ਅਤੇ ਵੇਅਰਹਾਊਸ ਵੱਲੋਂ 5048 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਦਾ ਕੰਮ ਵੀ ਜਾਰੀ ਹੈ ਅਤੇ ਖਰੀਦ ਕੇਂਦਰਾਂ ਵਿੱਚੋਂ 11208 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਹਰੇਕ ਵਰਗ ਦੇ ਬਚਾਅ ਲਈ ਵੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਨੂੰ ਸਮੇਂ-ਸਮੇਂ ‘ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਹਰੇਕ ਵਰਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਸਾਰੇ ਕਿਸਾਨਾਂ, ਲੇਬਰ ਅਤੇ ਆੜ੍ਹਤੀਆਂ ਵੱਲੋਂ ਆਪਣੇ ਮੂੰਹ ਢੱਕ ਕੇ ਰੱਖੇ ਜਾਂਦੇ ਹਨ ਅਤੇ ਹੱਥਾਂ ਨੂੰ ਵੀ ਸਾਬਣ ਅਤੇ ਸੈਨੇਟਾਈਜ਼ਰ ਨਾਲ ਸਾਫ਼ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵੱਲੋਂ ਤਿਆਰ ਕੀਤੀ ਗਈ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ   ਮੰਡੀਆਂ ਵਿੱਚ ਫਸਲ ਦੀ ਵੇਚ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ ਇਸ ਸਬੰਧੀ ਸਮੂਹ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਕੀਤੀਆਂ ਗਈਆਂ ਹਨ।  

NO COMMENTS